ਵੱਡੀ ਖ਼ਬਰ: ਕਿਸਾਨਾਂ ਵੱਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ

Friday, Oct 09, 2020 - 04:49 PM (IST)

ਵੱਡੀ ਖ਼ਬਰ: ਕਿਸਾਨਾਂ ਵੱਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ

ਸਮਰਾਲਾ (ਸੰਜੇ ਗਰਗ) : ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਵੱਲੋਂ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੇ 'ਰੇਲ ਰੋਕੋ' ਅੰਦੋਲਨ ਕਾਰਨ ਸੂਬੇ 'ਚ ਕੋਲੇ ਦੀ ਘਾਟ ਦੇ ਸਿੱਟੇ ਵਜੋਂ ਬਿਜਲੀ ਆਫ਼ਤ ਪੈਦਾ ਹੋਣ ਸਮੇਤ ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਥੁੜ ਹੋਣ ਲੱਗ ਪਈ ਸੀ। ਇਸ ਮਸਲੇ ਨੂੰ ਵੇਖਦਿਆਂ ਅੱਜ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ ਕੋਲਾ, ਖਾਦਾਂ ਅਤੇ ਕਿਸਾਨੀ ਨਾਲ ਸੰਬੰਧਤ ਹੋਰ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਲਈ ਵੱਡਾ ਐਲਾਨ ਕਰਦੇ ਹੋਏ ਇਨ੍ਹਾਂ ਮਾਲ ਗੱਡੀਆਂ ਨੂੰ ਬੰਦ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸ਼ੁਕਰਵਾਰ ਨੂੰ ਸਮਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਇਹ ਸੁਨੇਹਾ ਭੇਜਦੇ ਹਾਂ ਕਿ ਜੇਕਰ ਸਰਕਾਰ ਬਿਜਲੀ ਘਰਾਂ ਲਈ ਕੋਲਾ ਲਿਆਉਣਾ ਚਾਹੁੰਦੀ ਹੈ ਤਾਂ ਕਿਸਾਨ ਖ਼ਖੁਦ ਇਨ੍ਹਾਂ ਮਾਲ ਗੱਡੀਆਂ ਨੂੰ ਸਾਰੇ ਟਰੈਕਾਂ ਤੋਂ ਅੱਗੇ ਲੰਘਾਉਣਗੇ। ਇਸ ਤੋਂ ਇਲਾਵਾ ਖੇਤੀ ਖਾਦਾਂ ਸਮੇਤ ਕਿਰਸਾਨੀ ਦੇ ਉਪਯੋਗ ਲਈ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਨੂੰ ਵੀ ਕਿਸੇ ਟਰੈਕ 'ਤੇ ਕਿਸਾਨਾਂ ਵੱਲੋਂ ਨਹੀਂ ਰੋਕਿਆ ਜਾਵੇਗਾ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਮੁਕੰਮਲ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ  

PunjabKesari

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਦੋ ਦਿਨਾਂ ਬਾਅਦ ਹਨ੍ਹੇਰੇ 'ਚ ਡੁੱਬ ਜਾਵੇਗਾ ਪੂਰਾ ਸੂਬਾ

ਉਨ੍ਹਾਂ ਕਿਹਾ ਕਿ ਉਂਝ ਕਿਸਾਨਾਂ ਵੱਲੋਂ ਆਪਣਾ ਰੇਲ ਰੋਕੋ ਅੰਦੋਲਨ 15 ਅਕਤੂਬਰ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੋਇਆ ਹੈ ਅਤੇ ਇਸ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਕਈ ਕਿਸਾਨ ਆਗੂ ਬਲਬੀਰ ਸਿੰਘ ਖੀਰਨੀਆਂ, ਜਸਵੀਰ ਸਿੰਘ ਸਿੱਧੂਪੁਰ, ਹਰਦੀਪ ਸਿੰਘ ਗਿਆਸਪੁਰਾ, ਬੂਟਾ ਸਿੰਘ ਰਾਏਪੁਰ, ਹਰਦੀਪ ਸਿੰਘ ਭਰਥਲਾ ਅਤੇ ਉੱਤਮ ਸਿੰਘ ਬਰਵਾਲੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਟਰੇਡਿੰਗ ਕੰਪਨੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ


author

Anuradha

Content Editor

Related News