ਕਿਸਾਨਾਂ ਵਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਇਕ ਮਹੀਨੇ ਲਈ ਫ੍ਰੀ ਕਰਨ ਦਾ ਐਲਾਨ

Sunday, Dec 04, 2022 - 06:34 PM (IST)

ਫਾਜ਼ਿਲਕਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਦੇ ਹੋਏ ਸੂਬੇ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਐਲਾਨ ਮੁਤਾਬਕ 15 ਦਸੰਬਰ ਅਤੇ 15 ਜਨਵਰੀ ਤੱਕ ਸੂਬੇ ਦੇ ਸਾਰੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ। ਇਸ ਸੰਘਰਸ਼ ਤਹਿਤ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ, ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਵੀ ਕੀਤਾ ਗਿਆ ਹੈ। ਇਹ ਜਾਣਕਾਰੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਫ਼ਾਜ਼ਿਲਕਾ 'ਚ ਪ੍ਰੈਸ ਕਾਨਫਰੰਸ ਕਰ ਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀ ਸਾਰ ਤਕ ਨਹੀਂ ਲਈ ਜਾ ਰਹੀ ਹੈ। ਜਿਸ ਕਾਰਣ ਉਨ੍ਹਾਂ ਨੂੰ ਮਜਬੂਰਨ ਇਹ ਕਦਮ ਚੁੱਕਣਆ ਪੈ ਰਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਮੇਟੀ ਦੇ ਵਫ਼ਦ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣਗੇ। ਇਸ ਤੋਂ ਬਾਅਦ 7 ਦਸੰਬਰ ਨੂੰ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 12 ਦਸੰਬਰ ਨੂੰ ਸੂਬੇ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦੇ ਅੱਗੇ ਰੋਸ ਧਰਨੇ ਦਿੱਤੇ ਜਾਣਗੇ। 15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਜੋ ਕਿ ਇਕ ਮਹੀਨੇ ਤੱਕ ਬੰਦ ਰੱਖੇ ਜਾਣਗੇ।

ਇਹ ਵੀ ਪੜ੍ਹੋ : ਐੱਸ. ਟੀ. ਐੱਫ. ਨੇ ਇੰਝ ਫੜਿਆ ਗੈਂਗਸਟਰ ਗੋਲਡੀ ਬਰਾੜ, ਟੀਮ ਦਾ ਹਿੱਸਾ ਰਹੇ ਪੁਲਸ ਅਫਸਰ ਨੇ ਕੀਤੇ ਵੱਡੇ ਖ਼ੁਲਾਸੇ

PunjabKesari

ਕਿਸਾਨ ਆਗੂਆਂ ਮੁਤਾਬਕ ਪਿਛਲੇ 70 ਸਾਲਾਂ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ। ਕਿਸਾਨਾਂ ਦੀ ਮੰਗਾਂ ਮੰਨਣ ਦੀ ਬਜਾਏ ਸਰਕਾਰ ਸਾਰੇ ਵਾਅਦੇ ਭੁੱਲ ਗਈ ਹੈ। ਕਿਸਾਨਾਂ ਨੂੰ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਮਾੜੀਆਂ ਨੀਤੀਆਂ ਖ਼ਿਲਾਫ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਵੀ ਮੰਗਾਂ ਨਾ ਮੰਨੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। 

ਇਹ ਵੀ ਪੜ੍ਹੋ : ਆਟਾ-ਦਾਲ ਸਕੀਮ ਵਾਲੇ ਕਾਰਡ ਧਾਰਕਾਂ ਨੂੰ ਲੱਗ ਸਕਦੈ ਝਟਕਾ, ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News