ਲੋਕਤੰਤਰ ਦੀ ਗੱਲ ਕਰਨ ਵਾਲੇ PM ਮੋਦੀ ਦੇ ਰਾਜ 'ਚ ਕਿਸਾਨਾਂ 'ਤੇ ਢਾਹਿਆ ਜਾ ਰਿਹੈ ਤਸ਼ੱਦਦ: ਡੱਲੇਵਾਲ

02/19/2024 9:03:30 PM

ਸੰਗਰੂਰ - ਕਿਸਾਨਾਂ ਦੇ ਧਰਨੇ ਦਾ ਅੱਜ ਸੱਤਵਾਂ ਦਿਨ ਜਾਰੀ ਹੈ। ਬੀਤੇ ਦਿਨ ਹੋਈ ਕੇਂਦਰੀ ਮੰਤਰੀਆਂ ਨਾਲ ਬੈਠਕ 'ਚ ਵੀ ਕੋਈ ਸਹਿਮਤੀ ਨਹੀਂ ਬਣੀ। ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਖਾਰਿਜ਼ ਕਰਦੇ ਹੋਏ ਸਪੱਸ਼ਟ ਕਹਿ ਦਿੱਤਾ ਹੈ ਕਿ ਸਾਨੂੰ ਐੱਮ.ਐੱਸ.ਪੀ. ਤੋਂ ਘੱਟ ਕੁੱਝ ਨਹੀਂ ਚਾਹੀਦਾ ਹੈ। ਉਥੇ ਹੀ ਹੁਣ ਖਨੌਰੀ ਬਾਰਡਰ 'ਤੇ ਕਿਸਾਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। 

ਇਸ ਪ੍ਰੈਸ ਕਾਨਫਰੰਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਆਪਣੀਆਂ ਹੀ ਮੰਨੀਆ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲੋਕਾਂ ਨੂੰ ਧਰਨੇ ਲਾਉਣੇ ਪੈ ਰਹੇ ਹਨ, ਇਸ ਤੋਂ ਮਾੜੀ ਹਾਲਤ ਹੋਰ ਕੀ ਹੋ ਸਕਦੀ ਹੈ। ਦੂਜੇ ਪਾਸੇ ਪੀਐਮ ਮੋਦੀ ਵਿਦੇਸ਼ਾਂ ਵਿਚ ਜਾ ਕੇ ਕਹਿੰਦੇ ਹਨ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਵਾਲਾ ਦੇਸ਼ ਹੈ। ਜਿਹੜੇ ਲੋਕਤੰਤਰ ਦੀ ਗੱਲ ਪੀਐੱਮ ਮੋਦੀ ਕਰ ਰਹੇ ਹਨ, ਉਨ੍ਹਾਂ ਦੇ ਹੀ ਰਾਜ ਵਿਚ ਕਿਸਾਨਾਂ 'ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਪਹਿਲੇ ਹੀ ਦਿਨ ਤੋਂ ਹਰਿਆਣਾ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਹੁਣ ਪੰਜਾਬ ਵਿਚ ਇਹ ਸੇਵਾ ਬੰਦ ਕਰ ਦਿੱਤੀ ਗਈ ਹੈ। 

ਡੱਲੇਵਾਲ ਨੇ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਇਹ ਸਾਹਮਣੇ ਆਈ ਹੈ ਕਿ ਹਰਿਆਣਾ ਦੇ ਹੀ ਡੀਜੀਪੀ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਨੇ ਬਾਰਡਰ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਬਲ ਪ੍ਰਯੋਗ ਨਹੀਂ ਕੀਤਾ ਅਤੇ ਨਾ ਹੀ ਕੋਈ ਅੱਥਰੂ ਗੈਸ ਦੇ ਗੋਲੇ ਛੱਡੇ ਪਰ ਮੀਡੀਆ ਦੇ ਜ਼ਰੀਏ ਸਾਰਿਆਂ ਨੂੰ ਇਸ ਗੱਲ ਦੀ ਸੱਚਾਈ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਦੇ ਬਿਆਨ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਇਕ ਅਧਿਕਾਰੀ ਨਾ ਹੁੰਦਿਆਂ ਭਾਜਪਾ ਦੀ ਕਠਪੁਤਲੀ ਬਣਕੇ ਰਹਿ ਗਏ ਹਨ।

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Inder Prajapati

This news is Content Editor Inder Prajapati