ਕਰਤਾਰਪੁਰ ਕੋਰੀਡੋਰ ਦੇ ਰਾਹ ’ਚ ਕਿਸਾਨ ਸੁਕਾ ਰਹੇ ਝੋਨਾ, ਮੁਸ਼ਕਿਲਾਂ 'ਚ ਪਏ ਸ਼ਰਧਾਲੂ
Sunday, Oct 27, 2024 - 03:51 PM (IST)

ਡੇਰਾ ਬਾਬਾ ਨਾਨਕ : ਕਿਸਾਨਾਂ ਵੱਲੋਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਦੇ ਇਕ ਪਾਸੇ ਵੱਡੇ ਪੱਧਰ 'ਤੇ ਝੋਨਾ ਸਕਾਉਣ ਲਈ ਖਿਲਾਰਿਆ ਗਿਆ ਹੈ। ਇਸ ਕਾਰਨ ਕੋਰੀਡੋਰ ਰਸਤਾ ਬੰਦ ਹੋ ਗਿਆ ਹੈ। ਇਸ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਅਤੇ ਸਰਹੱਦ 'ਤੇ ਬਣੇ ਦਰਸ਼ਨ ਸਥੱਲ ਤੋਂ ਪਰਤਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਦਰਸ਼ਨ ਸਥੂਲ ਤੋਂ ਪਰਤੇ ਸ਼ਰਧਾਲੂਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦਰਸ਼ਨ ਸਥਲ ਅਤੇ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਉਪਰੰਤ ਜਦੋਂ ਵਾਪਸ ਪਰਤੇ ਤਾਂ ਕਰਤਾਰਪੁਰ ਕੋਰੀਡੋਰ ਤੋਂ ਜੋੜੀਆਂ ਖੁਰਦ ਨਜ਼ਦੀਕ ਕੋਰੀਡੋਰ ਦੀ ਇਕ ਪਾਸੇ ਕਿਸਾਨਾਂ ਵੱਲੋਂ ਵੱਡੇ ਪੱਧਰ 'ਤੇ ਝੋਨੇ ਦੀ ਜਿਨਸ ਨੂੰ ਕੋਰੀਡੋਰ 'ਤੇ ਖਿਲਾਰ ਕੇ ਸੁਕਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਟਰਮੀਨਲ ਵਾਲੇ ਪਾਸੇ ਤੋਂ ਕਰਤਾਰਪੁਰ ਕੋਰੀਡੋਰ ਦੇ ਰਬਾਬ ਚੌਕ ਵਾਲੇ ਪਾਸੇ ਦਾ ਇਕ ਰਸਤਾ ਬੰਦ ਕੀਤਾ ਹੋਇਆ ਹੈ। ਸ਼ਾਮ ਵੇਲੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂ ਜੋ ਦੂਰ-ਦੁਰਾਡੇ ਤੋਂ ਆਏ ਹੋਏ ਹਨ, ਨੂੰ ਮਾਰਗ ਬੰਦ ਹੋਣ ਕਾਰਨ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਉਨ੍ਹਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ, ਡੀਸੀ ਗੁਰਦਾਸਪੁਰ ਅਤੇ ਐੱਸਐੱਸਪੀ ਬਟਾਲਾ ਤੋਂ ਮੰਗ ਕੀਤੀ ਹੈ ਕਿ ਕੋਰੀਡੋਰ 'ਤੇ ਖਿਲਾਰੇ ਝੋਨੇ ਨੂੰ ਸਾਫ ਕਰਵਾ ਕੇ ਇਸ ਮਾਰਗ ਨੂੰ ਚਾਲੂ ਕਰਵਾਇਆ ਜਾਵੇ। ਇਸ ਸਬੰਧੀ ਡੀਸੀ ਉਮਰ ਸ਼ੰਕਰ ਗੁਪਤਾ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8