ਜ਼ਿਲ੍ਹੇ ਦੀਆਂ ਮੰਡੀਆਂ 'ਚ ਸੁਚੱਜੇ ਢੰਗ ਨਾਲ ਹੋ ਰਹੀ ਝੋਨੇ ਦੀ ਖਰੀਦ ਤੋਂ ਕਿਸਾਨ ਖੁਸ਼

10/06/2023 4:44:13 PM

ਜਲੰਧਰ (ਬਿਊਰੋ) : ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਜਲੰਧਰ ਜ਼ਿਲ੍ਹੇ ’ਚ ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਨੂੰ ਯਕੀਨੀ ਬਣਾਉਂਦਿਆਂ 5 ਅਕਤੂਬਰ ਤੱਕ 16 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ। 5 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 20162 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 17070 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਵੱਲੋਂ 5674.31 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3592.06 ਮੀਟ੍ਰਿਕ ਟਨ, ਪਨਸਪ ਵੱਲੋਂ 6215 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਵੱਲੋਂ 1212 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 376.84 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ICP ਅਟਾਰੀ ’ਤੇ 5 ਸਾਲ ਬਾਅਦ ਫੜਿਆ ਗਿਆ 2.55 ਕਿੱਲੋ ਸੋਨਾ, ਕਸਟਮ ਵਿਭਾਗ ਵੀ ਹੈਰਾਨ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਮੰਡੀਆਂ ਵਿੱਚ ਆਪਣੀ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

PunjabKesari

ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਸਿੱਖਿਆ ਵਿਭਾਗ, ਸਕੂਲਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ

ਮੰਡੀਆਂ ਵਿੱਚ ਵਿਕਰੀ ਲਈ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਵੱਲੋਂ ਵੀ ਖ਼ਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸ਼ਾਹਕੋਟ ਦੀ ਅਨਾਜ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਏ ਪਿੰਡ ਗਾਜ਼ੀਪੁਰ ਦੇ ਕਿਸਾਨ ਮਲਕੀਤ ਸਿੰਘ ਨੇ ਮੰਡੀ ਵਿੱਚ ਆਉਂਦੇ ਸਾਰ ਹੀ ਫ਼ਸਲ ਦੀ ਤੁਲਾਈ ਹੋਣ ’ਤੇ ਖੁਸ਼ੀ ਜ਼ਾਹਰ ਕਰਦਿਆਂ ਮੰਡੀ ਵਿੱਚ ਕੀਤੇ ਸੁਚੱਜੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਕਿਸਾਨ ਮਨਜਿੰਦਰ ਸਿੰਘ ਵਾਸੀ ਰਾਏਪੁਰ ਅਰਾਈਆਂ ਜੋ ਕਿ ਬੀਤੀ ਸ਼ਾਮ ਹੀ ਆਪਣੀ ਫਸਲ ਵਿਕਰੀ ਲਈ ਲੈ ਕੇ ਪਹੁੰਚੇ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ, ਜਿਸ ਲਈ ਸਰਕਾਰ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਘੱਟ ਹੈ।

ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News