ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

11/18/2020 10:29:07 PM

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਸਾਫ਼ ਆਖਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਹ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹੱਟਣਗੇ। ਰੇਲਾਂ ਚਲਾਉਣ ਦੇ ਫ਼ੈਸਲੇ 'ਤੇ ਕਿਸਾਨ ਆਗੂਆਂ ਨੇ ਆਖਿਆ ਕਿ ਰੇਲ ਚਲਾਉਣ ਦੀ ਪਹਿਲ ਪਹਿਲਾਂ ਕੇਂਦਰ ਸਰਕਾਰ ਨੂੰ ਕਰਨੀ ਚਾਹੀਦੀ ਹੈ, ਜੇਕਰ ਕੇਂਦਰ ਸਰਕਾਰ ਪੰਜਾਬ ਵਿਚ ਮਾਲ ਗੱਡੀਆਂ ਚਲਾਉਣ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਫਿਰ ਉਹ ਅੱਗੇ ਦੀਆਂ ਵਿਚਾਰਾਂ ਕਰਨਗੇ।

ਇਹ ਵੀ ਪੜ੍ਹੋ :  ਪੰਜਾਬ ਕੈਬਨਿਟ ਵਲੋਂ ਪਰਵਾਸੀ ਮਜ਼ਦੂਰ ਨਿਯਮ 'ਚ ਸੋਧ, ਹੋਰ ਵੀ ਲਏ ਗਏ ਵੱਡੇ ਫ਼ੈਸਲੇ

ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਆਖਿਆ ਕਿ 26-27 ਤਾਰੀਕ ਨੂੰ ਉਨ੍ਹਾਂ ਦੀ ਪੂਰੀ ਤਿਆਰੀ ਹੈ ਅਤੇ ਪੰਜਾਬ ਵਿਚੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਕੂਚ ਕਰਨਗੇ। ਕਿਸਾਨ ਆਗੂਆਂ ਨੇ ਆਖਿਆ ਕਿ ਹਰਿਆਣਾ ਸਰਕਾਰ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਦੀ ਲੜਾਈ ਸਿਰਫ ਕੇਂਦਰ ਸਰਕਾਰ ਨੂੰ ਲਿਹਾਜ਼ਾ ਹਰਿਆਣਾ ਸਰਕਾਰ ਨੂੰ ਉਨ੍ਹਾਂ ਨਾਲ ਪੰਗਾ ਨਹੀਂ ਲੈਣਾ ਚਾਹੀਦਾ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਆਖਿਆ ਹੈ ਕਿ ਦਿੱਲੀ ਸਰਕਾਰ ਕੋਰੋਨਾ ਦਾ ਪ੍ਰਕੋਪ ਆਖ ਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਕਿਸੇ ਕਿਮਤ 'ਤੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਭਾਵੇਂ ਦਿੱਲੀ ਸਰਕਾਰ ਮਨਜ਼ੂਰੀ ਦੇਵੇ ਅਤੇ ਭਾਵੇਂ ਨਾ ਦੇਵੇ ਉਹ ਦਿੱਲੀ ਵਿਚ ਪ੍ਰਦਰਸ਼ਨ ਕਰਕੇ ਰਹਿਣਗੇ।

ਇਹ ਵੀ ਪੜ੍ਹੋ :  ਪੁਲਸ ਨੇ ਪ੍ਰੋਡੈਕਸ਼ਨ ਵਾਰੰਟ 'ਤੇ ਲਏ ਰਵੀ ਬਲਾਚੌਰੀਆ ਤੇ ਅਰੁਣ ਛੁਰੀਮਾਰ, ਜਾਣੋ ਕੀ ਹੈ ਪੂਰਾ ਮਾਮਲਾ

ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਪੰਜਾਬ ਫੇਰੀ ਅਤੇ ਪੰਜਾਬ ਵਿਚ ਭਾਜਪਾ ਵਲੋਂ ਦਫ਼ਤਰ ਖੋਲ੍ਹੇ ਜਾਣ ਦੇ ਸਵਾਲ 'ਤੇ ਕਿਸਾਨਾਂ ਨੇ ਆਖਿਆ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਭਾਜਪਾ ਪ੍ਰਧਾਨ ਦੀ ਫੇਰੀ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਉਹ ਕਿਸਾਨਾਂ ਦੀ ਸਟੇਜ 'ਤੇ ਕਿਸੇ ਵੀ ਪਾਰਟੀ ਦੇ ਲੀਡਰ ਨੂੰ ਬੋਲਣ ਨਹੀਂ ਦੇਣਗੇ।

ਇਹ ਵੀ ਪੜ੍ਹੋ :  ਮੋਗਾ ਸੈਕਸ ਸਕੈਂਡਲ 'ਚ ਵੱਡਾ ਖੁਲਾਸਾ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦਾ ਨਾਂ ਆਇਆ ਸਾਹਮਣੇ


Gurminder Singh

Content Editor

Related News