ਕਿਸਾਨਾਂ ਨੇ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਦਾ ਕੀਤਾ ਘਿਰਾਓ

Tuesday, Oct 05, 2021 - 12:24 AM (IST)

ਅੰਮ੍ਰਿਤਸਰ (ਦਲਜੀਤ)- ਲਖੀਮਪੁਰ ਯੂ. ਪੀ. ਦੀ ਘਟਨਾ ਨੂੰ ਲੈ ਕੇ ਅੱਜ ਪੂਰੇ ਪੰਜਾਬ ’ਚ ਅਰਥੀ ਫੂਕ ਮੁਜ਼ਾਹਰੇ ਕੀਤੇ ਉੱਥੇ ਅੰਮ੍ਰਿਤਸਰ ’ਚ ਤਰੁਣ ਚੁੱਘ ਦੇ ਘਰ ਅੱਗੇ ਯੋਗੀ ਤੇ ਮੋਦੀ ਦੇ ਪੁਤਲੇ ਫੂਕੇ ਤੇ ਘਰ ਦਾ ਘਿਰਾਓ ਕੀਤਾ।

ਇਹ ਵੀ ਪੜ੍ਹੋ- CM ਚੰਨੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ-ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਰੋਸ, ਜਲਦ ਹੋਣ ਰੱਦ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੱਲ ਲਖੀਮਪੁਰ ਯੂ. ਪੀ. ’ਚ ਭਾਜਪਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੱਡੀ ਚਡ਼੍ਹਾ ਦਿੱਤੀ ਗਈ, ਜਿਸ ਨਾਲ 4 ਕਿਸਾਨ ਸ਼ਹੀਦ ਹੋ ਗਏ ਤੇ ਕਈ ਜ਼ਖਮੀ ਹੋ ਗਏ, ਜਿਸ ਦੇ ਵਿਰੋਧ ਵਜੋਂ ਅੱਜ ਪੰਜਾਬ ਦੇ 12 ਜ਼ਿਲਿਆਂ, ਕਸਬਿਆਂ ਤੇ ਵੱਡੇ ਸ਼ਹਿਰਾਂ ’ਚ ਰੋਸ ਮਾਰਚ ਕਰ ਕੇ ਅਰਥੀ ਫੂਕ ਮੁਜਾਹਰੇ ਕੀਤੇ ਗਏ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੀਜੀ ਵਾਰ ਵੀ ਕੈਪਟਨ ਅਮਰਿੰਦਰ ਸਿੰਘ ਨਹੀਂ ਹੋਏ ਹਾਜ਼ਰ

ਅੰਮ੍ਰਿਤਸਰ ਜ਼ਿਲੇ ’ਚ ਵੀ 20 ਥਾਵਾਂ ’ਤੇ ਇਕੱਠ ਕਰ ਕੇ ਮੋਦੀ ਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਨਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗਡ਼ਾ, ਗੁਰਲਾਲ ਸਿੰਘ ਮਾਨ, ਬਲਦੇਵ ਸਿੰਘ ਬੱਗਾ, ਡਾ. ਕੰਵਰਦਲੀਪ ਸਿੰਘ, ਲਖਵਿੰਦਰ ਸਿੰਘ ਡਾਲਾ ਅਤੇ ਜ਼ੋਨਾਂ ਦੇ ਪ੍ਰਧਾਨ, ਸਕੱਤਰ ਵੱਖ-ਵੱਖ ਥਾਵਾਂ ’ਤੇ ਮੌਜੂਦ ਸਨ।


Bharat Thapa

Content Editor

Related News