ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਪੰਜਾਬ ’ਚ ਪ੍ਰਦਰਸ਼ਨ, ਭਾਜਪਾ ਆਗੂ ਫਤਿਹ ਜੰਗ ਬਾਜਵਾ ਦੀ ਘੇਰੀ ਕੋਠੀ

Friday, Nov 18, 2022 - 04:41 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਦੇ ਨਜ਼ਦੀਕੀ ਕਸਬਾ ਕਾਦੀਆਂ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਇਕੱਠੇ ਹੋ ਕੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਮਾਰਚ ਕੱਢਦੇ ਦੌਰਾਨ  ਭਾਜਪਾ ਲੀਡਰ ਫਤਿਹ ਜੰਗ ਬਾਜਵਾ ਦੇ ਘਰ ਸਾਹਮਣੇ ਸੜਕ ਨੂੰ ਜਾਮ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਦਿੱਲੀ ਕਿਸਾਨ ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। 

ਇਹ ਵੀ ਪੜ੍ਹੋ- ਜਥੇਦਾਰ ਹਰਪ੍ਰੀਤ ਸਿੰਘ ਦੇ ਤੱਤੇ ਬੋਲ -ਸਿੱਖ ਨਸਲਕੁਸ਼ੀ ਦੀਆਂ ਮਿਲ ਰਹੀਆਂ ਧਮਕੀਆਂ, ਕਿੱਥੇ ਹੈ ਸਰਕਾਰ?

ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਰਾਜਗੁਰਵਿੰਦਰ ਸਿੰਘ ਅਤੇ ਬਚਨ ਸਿੰਘ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਸਮੇਂ ਕੇਂਦਰ ਸਰਕਾਰ ਨੇ ਜੋ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਉਹ ਮੰਗਾਂ ਅਜੇ ਤੱਕ ਪੂਰੀਆ ਨਹੀਂ ਕੀਤੀਆਂ ਗਈਆਂ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਉਸ ਵੇਲੇ ਐੱਮ.ਐੱਸ.ਪੀ ਲਾਗੂ ਕਰਨ ,ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ, ਬਿਜਲੀ ਸੋਧ ਬਿਲ 2020 ਰੱਧ ਕਰਨ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਮੰਤਰੀ ਅਜੇ ਮਿਸ਼ਰਾ ਅਤੇ ਉਸਦੇ ਪੁੱਤਰ ਤੇ ਕਿਸਾਨਾਂ ਨੂੰ ਜਾਨੋ ਮਾਰਨ ਦਾ ਕੇਸ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਕਰਨ ਵਰਗੀਆਂ ਕਈ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਮੰਗਾਂ ਕੇਂਦਰ ਸਰਕਾਰ ਨੇ ਹਾਮੀ ਭਰਨ ਤੋਂ ਬਾਅਦ ਵੀ ਪੂਰੀਆ ਨਹੀਂ ਕੀਤੀਆਂ।

ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਦੀ ਬਿਆਨਬਾਜ਼ੀ ’ਤੇ ਭੜਕੇ ਬਿਕਰਮ ਮਜੀਠੀਆ, ਕੀਤਾ ਧਮਾਕੇਦਾਰ ਟਵੀਟ

ਇਸ ਦੇ ਰੋਸ ਵਜੋਂ ਪੂਰੇ ਪੰਜਾਬ ’ਚ ਭਾਜਪਾ ਦੇ ਆਗੂਆਂ ਦੇ ਘਰਾਂ ਸਾਹਮਣੇ ਧਰਨਾ ਦੇਣ ਦਾ ਪ੍ਰੋਗਰਾਮ ਜਥੇਬੰਦੀ ਵਲੋਂ ਉਲੀਕਿਆ ਗਿਆ ਸੀ। ਜਿਸਦੇ ਚਲਦੇ ਕਾਦੀਆ ਵਿਖੇ ਭਾਜਪਾ ਆਗੂ ਫਤਿਹ ਜੰਗ ਬਾਜਵਾ ਦੇ ਘਰ ਸਾਹਮਣੇ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੀ ਰਣਨੀਤੀ ਅਨੁਸਾਰ ਦੇਸ਼ ਦੀਆਂ ਤਮਾਮ ਰਾਜਧਾਨੀਆਂ ਵਿਖੇ 26 ਨਵੰਬਰ ਨੂੰ ਗਵਰਨਰਾਂ ਨੂੰ ਕੇਂਦਰ ਸਰਕਾਰ ਦੇ ਲਈ ਮੰਗ ਪੱਤਰ ਸੌਂਪੇ ਜਾਣਗੇ ਅਤੇ ਅਗਲੀ ਰਣਨੀਤੀ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਜਾ ਰਹੀ ਮੀਟਿੰਗ ਤਹਿ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋ ਸਕਦਾ ਉਸ ਮੋਰਚੇ ’ਚ ਰੇਲਵੇ ਟ੍ਰੈਕ, ਸੜਕਾਂ ਵੀ ਰੋਕੀਆ ਜਾ ਸਕਦੀਆਂ ਹਨ ਜਾਂ ਫਿਰ ਦੁਬਾਰਾ ਦਿੱਲੀ ਵੱਲ ਨੂੰ ਵੀ ਕੂਚ ਕੀਤਾ ਜਾ ਸਕਦਾ ਹੈ।            


Shivani Bassan

Content Editor

Related News