ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰਦਿਆਂ ਕਿਸਾਨ ਦੀ ਮੌਤ ਹੋਣ ਦੇ ਮਾਮਲੇ 'ਚ ਜਥੇਬੰਦੀਆਂ ਵੱਲੋਂ ਵੱਡਾ ਐਲਾਨ

05/07/2024 11:10:11 AM

ਪਟਿਆਲਾ/ਸਨੌਰ (ਮਨਦੀਪ ਜੋਸਨ)- ਬੀਤੇ ਦਿਨੀਂ ਪਿੰਡ ਸਿਹਰਾ ਵਿਖੇ ਭਾਜਪਾ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ’ਚੋਂ ਇਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੀ ਧੱਕਾ-ਮੁੱਕੀ ਦੌਰਾਨ ਹੋਈ ਮੌਤ ਦੇ ਮਾਮਲੇ ਸਬੰਧੀ ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਦੀ ਸਿਵਲ ਅਤੇ ਪੁਲਸ ਪ੍ਰਸ਼ਾਸਨ ਨਾਲ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਰੱਖੀ ਗਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਜੇਕਰ ਦੋਸ਼ੀ ਗ੍ਰਿਫ਼ਤਾਰ ਨਾ ਹੋਏ ਤਾਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਲੱਗੇਗਾ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ! ਜਲੰਧਰ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਮ੍ਰਿਤਕ ਸੁਰਿੰਦਰਪਾਲ ਸਿੰਘ ਆਕੜੀ ਦੇ ਪਰਿਵਾਰਕ ਮੈਂਬਰ ਅਤੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀ ਹਰਚਰਨ ਸਿੰਘ ਭੁੱਲਰ ਡੀ. ਆਈ. ਜੀ. ਪਟਿਆਲਾ ਰੇਂਜ, ਵਰੁਣ ਸ਼ਰਮਾ ਐੱਸ. ਐੱਸ. ਪੀ. ਪਟਿਆਲਾ, ਮੈਡਮ ਜਸਲੀਨ ਕੌਰ ਭੁੱਲਰ ਐੱਸ. ਡੀ. ਐੱਮ. ਰਾਜਪੁਰਾ ਸਮੇਤ ਹੋਰ ਪ੍ਰਸ਼ਾਸਨ ਅਧਿਕਾਰੀਆਂ ਨਾਲ 2 ਗੇੜ ’ਚ ਹੋਈ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ

ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਸਰਵਣ ਸਿੰਘ ਪੰਧੇਰ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਸੁਖਜੀਤ ਸਿੰਘ ਹਰਦੋਝੰਡੇ ਸੂਬਾ ਪ੍ਰਧਾਨ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ, ਮਲਕੀਤ ਸਿੰਘ ਗੁਲਾਮੀਵਾਲਾ, ਸਤਨਾਮ ਸਿੰਘ ਬਹਿਰੂ ਕੌਮੀ ਪ੍ਰਧਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ, ਜਨਰਲ ਸਕੱਤਰ ਸਮੇਤ ਹੋਰਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨ ਆਗੂ ਸੁਰਿੰਦਰ ਪਾਲ ਸਿੰਘ ਆਕੜੀ ਦੀ ਮੌਤ ਲਈ ਜ਼ਿੰਮੇਵਾਰ ਮੁੱਖ ਮੁਲਜ਼ਮ ਨੂੰ ਜੇਕਰ ਪੁਲਸ ਪ੍ਰਸ਼ਾਸਨ 7 ਮਈ ਤੱਕ ਗ੍ਰਿਫ਼ਤਾਰ ਨਹੀਂ ਕਰਦਾ ਤਾਂ 8 ਮਈ ਨੂੰ ਦੁਪਹਿਰ 12 ਵਜੇ ਮੋਤੀ ਬਾਗ ਪਟਿਆਲਾ ਵਿਖੇ ਕਿਸਾਨਾਂ ਮਜ਼ਦੂਰਾਂ ਤੇ ਹੋਰਨਾਂ ਦਾ ਇਕੱਠ ਕਰ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਪਾਰਟੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਦੇ ਘਰ ਮੂਹਰੇ ਪੱਕਾ ਮੋਰਚਾ ਲਾਇਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News