'ਪੰਜਾਬ ਬੰਦ' ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਲਈ ਖਿੱਚੀ ਪੂਰੀ ਤਿਆਰੀ

Sunday, Dec 29, 2024 - 02:30 PM (IST)

'ਪੰਜਾਬ ਬੰਦ' ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਲਈ ਖਿੱਚੀ ਪੂਰੀ ਤਿਆਰੀ

ਸੰਗਰੂਰ : ਭਲਕੇ 'ਪੰਜਾਬ ਬੰਦ' ਨੂੰ ਲੈ ਕੇ ਅੱਜ ਖ਼ਨੌਰੀ ਬਾਰਡਰ 'ਤੇ ਕਿਸਾਨਾਂ ਵਲੋਂ ਵੱਡੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਬੰਦ ਦੀ ਪੂਰੀ ਤਿਆਰੀ ਕਰ ਲਈ ਗਈ ਹੈ ਪਰ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਕਿਸਾਨ ਆਗੂ ਕੋਹਾੜ ਨੇ ਕਿਹਾ ਕਿ ਅਸੀਂ ਸੁਪਰੀਮ ਕਰੋਟ ਦੇ ਜੱਜਾਂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਚੁੱਕੇ ਹਾਂ ਪਰ ਸਾਡੀ ਚਿੱਠੀ ਦਾ ਕਿਸੇ ਵਲੋਂ ਕੋਈ ਜਵਾਬ ਨਹੀਂ ਆਇਆ।

ਇਹ ਵੀ ਪੜ੍ਹੋ : ਪੰਜਾਬੀਓ! Full ਕਰਾ ਲਓ ਟੈਂਕੀਆਂ, ਖ਼ਰੀਦ ਲਓ ਸਬਜ਼ੀਆਂ, ਭਲਕੇ ਹੋ ਜਾਣਾ ਬੇਹੱਦ ਔਖਾ

ਉਨ੍ਹਾਂ ਕਿਹਾ ਕਿ ਕਿਸਾਨ ਅਹਿੰਸਾ ਦੇ ਰਾਹ 'ਤੇ ਚੱਲ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ੰਭੂ ਅਤੇ ਖ਼ਨੌਰੀ ਬਾਰਡਰ 'ਤੇ ਬੈਠੇ ਕਿਸਾਨਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੇਲੇ ਵੀ ਜਗਜੀਤ ਸਿੰਘ ਡੱਲੇਵਾਲ ਨੂੰ ਇੱਥੋਂ ਉਠਾਇਆ ਜਾ ਸਕਦਾ ਹੈ, ਇਸ ਲਈ ਸਾਰੇ ਪੰਜਾਬੀ ਆਪਣੇ ਕੰਮ-ਧੰਦੇ ਛੱਡ ਕੇ ਪਰਿਵਾਰਾਂ ਸਣੇ ਖ਼ਨੌਰੀ ਬਾਰਡਰ ਪਹੁੰਚਣ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੀ ਕਾਲ ਦੌਰਾਨ ਅਨੇਕਾਂ ਜੱਥੇਬੰਦੀਆਂ ਅਤੇ ਸੰਗਠਨਾਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ, ਇਸ ਲਈ ਭਲਕੇ ਕੇਂਦਰ ਸਰਕਾਰ ਖ਼ਿਲਾਫ਼ ਡੱਟ ਕੇ ਸੰਘਰਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਕਿਸਾਨਾਂ ਵਲੋਂ 4 ਜਨਵਰੀ ਨੂੰ ਖ਼ਨੌਰੀ ਬਾਰਡਰ 'ਤੇ ਮਹਾਂਪੰਚਾਇਤ ਵੀ ਬੁਲਾਈ ਗਈ ਹੈ, ਜਿਸ 'ਚ ਕਈ ਸੂਬਿਆਂ ਦੇ ਕਿਸਾਨ ਸ਼ਾਮਲ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


author

Babita

Content Editor

Related News