ਹਾਈ ਕੋਰਟ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਖ਼ੁਲ੍ਹਵਾਉਣ ਦੇ ਹੁਕਮਾਂ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ

Thursday, Jul 25, 2024 - 12:36 PM (IST)

ਹਾਈ ਕੋਰਟ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਖ਼ੁਲ੍ਹਵਾਉਣ ਦੇ ਹੁਕਮਾਂ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ

ਲੁਧਿਆਣਾ (ਅਨਿਲ/ਸ਼ਿਵਮ): ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤਕ ਨੈਸ਼ਨਲ ਹਾਈਵੇਅ ਅਥਾਰਟੀ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕਰੇਗੀ, ਉਦੋਂ ਤਕ ਇਹ ਟੋਲ ਪਲਾਜ਼ਾ ਕਿਸੇ ਵੀ ਕੀਮਤ 'ਤੇ ਚੱਲਣ ਨਹੀਂ ਦਿੱਤਾ ਜਾਵੇਗਾ। ਅੱਜ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਜਦੋਂ ਤਕ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤਕ ਲਾਡੋਵਾਲ ਟੋਲ ਪਲਾਜ਼ਾ ਬੰਦ ਰਹੇਗਾ। 

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਅਫ਼ਸਰਾਂ ਦੀ ਹੁਣ ਖ਼ੈਰ ਨਹੀਂ! ਗਵਰਨਰ ਕੋਲ ਪੁੱਜੀ ਸ਼ਿਕਾਇਤ; ਪੰਜਾਬ ਸਰਕਾਰ ਤੋਂ ਮੰਗੀ ਗਈ ਰਿਪੋਰਟ

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਟੋਲ ਪਲਾਜ਼ਾ ਨੂੰ ਖੋਲ੍ਹਣ ਲਈ ਲਗਾਏ ਗਏ ਕੇਸ ਵਿਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਆਪਣੀ ਨਵੀਂ ਰਿੱਟ ਦਾਇਰ ਕਰਨ ਲਈ ਕਿਹਾ ਹੈ ਤੇ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤਾ ਹੈ ਕਿ ਇਹ ਟੋਲ ਪਲਾਜ਼ਾ 4 ਹਫ਼ਤਿਆਂ ਵਿਚ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅੱਜ ਅਦਾਲਤ ਵਿਚ ਵੀ ਲੋਕਾਂ ਦੀ ਸੁਣਵਾਈ ਹੋਣੀ ਬੰਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਆਪਣਾ ਇਹ ਸੰਘਰਸ਼ ਜਾਰੀ ਰੱਖਣਗੀਆਂ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News