ਕਿਸਾਨਾਂ ਨੇ ਘੇਰਿਆ ਭਾਜਪਾ ਦਾ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ, ਦਿੱਤੀ ਚਿਤਾਵਨੀ

Saturday, Jan 30, 2021 - 10:08 PM (IST)

ਕਿਸਾਨਾਂ ਨੇ ਘੇਰਿਆ ਭਾਜਪਾ ਦਾ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ, ਦਿੱਤੀ ਚਿਤਾਵਨੀ

ਜਲਾਲਾਬਾਦ (ਸੇਤੀਆ, ਟੀਨੂੰ, ਸੁਮਿਤ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਸ਼ਨੀਵਾਰ ਨੂੰ ਭਾਜਪਾ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਦੇ ਜਲਾਲਾਬਾਦ ਵਿਖੇ ਭਾਜਪਾ ਵਰਕਰ ਦੇਵਾਂਸ਼ ਭਾਸਕਰ ਦੇ ਦਫ਼ਤਰ ਵਿਖੇ ਪਹੁੰਚਣ ’ਤੇ ਤਿੱਖਾ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 65 ਦਿਨਾਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ਼ ਕਿਸਾਨਾਂ ਦੇ ਖ਼ਿਲਾਫ਼ ਨਹੀਂ ਬਲਕਿ ਹਰ ਉਹ ਕਿਰਤੀ ਲੋਕਾਂ ਖ਼ਿਲਾਫ਼ ਹਨ, ਚਾਹੇ ਉਹ ਮਜ਼ਦੂਰ, ਛੋਟਾ ਦੁਕਾਨਦਾਰ ਜਾਂ ਛੋਟਾ ਵਪਾਰੀ ਹੈ। ਮੰਨੇਵਾਲਾ ਨੇ ਕਿਹਾ ਕਿ ਇਹ ਕਾਰਪੋਰੇਟ ਘਰਾਣੇ ਵੱਡੇ-ਵੱਡੇ ਮਾਲ ਬਣਾ ਕੇ ਛੋਟੇ ਦੁਕਾਨਦਾਰਾਂ ਨੂੰ ਖ਼ਤਮ ਕਰ ਦੇਣਗੇ, ਫਿਰ ਤੁਹਾਡੀਆਂ ਦੁਕਾਨਾਂ ਨਹੀਂ ਚੱਲਣਗੀਆਂ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਹੱਕ ’ਚ ਪਿੰਡ ‘ਨਥੇਹਾ’ ਦੀ ਪੰਚਾਇਤ ਦਾ ਵੱਡਾ ਫ਼ੈਸਲਾ, ਪਾਸ ਕੀਤੇ ਇਹ ਮਤੇ

ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕਾਰਪੋਰੇਟ ਘਰਾਣਿਆਂ ਨੁੂੰ ਲਾਭ ਪਹੁੰਚਾਉਣ ਲਈ ਆਮ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਜਿਸ ਨੂੰ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਗਰ ਕੌਂਸਲ ਦੀਆਂ ਚੋਣਾਂ ’ਚ ਭਾਜਪਾ ਦੇ ਝੰਡੇ ’ਤੇ ਚੋਣ ਲੜਣ ਵਾਲੇ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਘੇਰਿਆ ਜਾਵੇਗਾ ਅਤੇ ਨਾਲ ਹੀ ਪੁੱਛਿਆ ਜਾਵੇਗਾ ਕਿ ਆਖਿਰਕਾਰ ਭਾਜਪਾ ਸਰਕਾਰ ਨੇ ਕਿਸਾਨਾਂ ਲਈ ਕਿਉਂ ਕਾਲੇ ਕਾਨੂੰਨ ਲਾਗੂ ਕੀਤੇ ਹਨ।

ਇਹ ਵੀ ਪੜ੍ਹੋ : 26 ਜਨਵਰੀ ਨੂੰ ਹੋਈ ਲਾਲ ਕਿਲ੍ਹੇ ਵਾਲੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News