ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ
Friday, Oct 25, 2024 - 02:13 PM (IST)
ਫ਼ਤਹਿਗੜ੍ਹ ਸਾਹਿਬ (ਬਿਪਨ): ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨੈਸ਼ਨਲ ਹਾਈਵੇਅ 'ਤੇ ਸਰਹਿੰਦ ਥਾਣੇ ਦੇ ਨੇੜੇ ਪਿੰਡ ਤਰਖਾਣ ਮਾਜਰਾ ਟੀ ਪੁਆਇੰਟ ਨੇੜੇ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਨੇ ਕਿਹਾ ਕਿ ਅਨਾਜ ਮੰਡੀਆਂ ਦੇ ਵਿਚ ਝੋਨੇ ਦੀ ਫਸਲ ਦੇ ਅੰਬਾਰ ਲੱਗ ਚੁੱਕੇ ਹਨ। ਨਾ ਤਾਂ ਖਰੀਦ ਹੋ ਰਹੀ ਤੇ ਨਾ ਹੀ ਕਿਸਾਨਾਂ ਦੀ ਕੋਈ ਸਾਰ ਲੈ ਰਿਹਾ ਹੈ। ਕਿਸਾਨ ਆਗੂਆਂ ਨੂੰ ਚੇਤਾਵਨੀ ਦਿੱਤੀ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਕੋਈ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8