ਨੰਗੇ ਧੜ ਕਿਸਾਨਾਂ ਨੇ ''ਭਾਰਤ ਬੰਦ'' ਦੌਰਾਨ ਕਈ ਰੇਲ ਟਰੈਕ ਤੇ ਸੜਕਾਂ ਕੀਤੀਆਂ ਜਾਮ
Friday, Mar 26, 2021 - 09:24 PM (IST)
ਅੰਮ੍ਰਿਤਸਰ (ਇੰਟ.)- ਮਾਝੇ ਵਿਚ ਪੈਂਦੇ ਅੰਮ੍ਰਿਤਸਰ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ। ਇਥੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇ.ਐੱਮ.ਐੱਸ.ਸੀ.) ਦੇ ਬੈਨਰ ਹੇਠ ਨੰਗੇ ਧੜ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ। ਉਨ੍ਹਾਂ ਵਲੋਂ ਅੰਮ੍ਰਿਤਸਰ-ਦਿੱਲੀ ਰੇਲਵੇ ਟ੍ਰੈਕ ਰੋਕਿਆ ਗਿਆ। ਇਸ ਦੇ ਨਾਲ ਹੀ ਹੋਰ ਥਾਈਂ ਵੀ ਕਿਸਾਨਾਂ ਵਲੋਂ ਰਾਹ ਰੋਕੇ ਗਏ। ਤਰਨਤਾਰਨ ਵਿਚ ਵੀ ਅੰਮ੍ਰਿਤਸਰ-ਖੇਮਕਰਣ, ਅੰਮ੍ਰਿਤਸਰ ਤੋਂ ਤਰਨਤਾਰਨ ਦਾ ਬਿਆਸ ਰੇਲ ਰੂਟ ਵੀ ਬੰਦ ਕੀਤਾ ਗਿਆ। ਇਸ ਦੇ ਨਾਲ-ਨਾਲ ਦੁੱਧ ਦੀ ਸਪਲਾਈ ਤੇ ਸਬਜ਼ੀਆਂ ਦੀ ਸਪਲਾਈ ਵੀ ਰੋਕੀ ਗਈ।
ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ- ਜ਼ਿਲਾ ਕਪੂਰਥਲਾ 'ਚ ਕੋਰੋਨਾ ਦਾ ਕਹਿਰ ਜਾਰੀ, 327 ਨਵੇਂ ਪਾਜੇਟਿਵ ਕੇਸ
ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ ਅਤੇ ਜੋ ਸੰਯੁਕਤ ਕਿਸਾਨ ਮੋਰਚਾ ਫੈਸਲਾ ਕਰੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਲਈ ਤਿਆਰ ਹੈ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਖਰੀਦ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇੱਥੋਂ ਤੱਕ ਕਿ ਮੰਡੀਆਂ ਵਿੱਚ ਬਾਰਦਾਨਾ ਤੱਕ ਨਹੀਂ ਪਹੁੰਚਾਇਆ ਗਿਆ।
ਨੋਟ-ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਕੁਮੈਂਟ ਕਰ ਕੇ ਦਿਓ ਆਪਣੀ ਰਾਏ।