ਕਣਕ ਦੇ MSP ਤੇ ਕੇਂਦਰ ਸਰਕਾਰ ਵੱਲੋਂ ਕੀਤੀ ਕਟੌਤੀ ਦੇ ਅੰਤਰ ਨੂੰ ਭਰਨ ਦੇ ਐਲਾਨ ਨਾਲ ਕਿਸਾਨਾਂ ਨੇ ਲਿਆ ਸੁੱਖ ਦਾ ਸਾਹ

Friday, Apr 14, 2023 - 05:31 PM (IST)

ਕਣਕ ਦੇ MSP ਤੇ ਕੇਂਦਰ ਸਰਕਾਰ ਵੱਲੋਂ ਕੀਤੀ ਕਟੌਤੀ ਦੇ ਅੰਤਰ ਨੂੰ ਭਰਨ ਦੇ ਐਲਾਨ ਨਾਲ ਕਿਸਾਨਾਂ ਨੇ ਲਿਆ ਸੁੱਖ ਦਾ ਸਾਹ

ਅਬੋਹਰ (ਭਾਰਦਵਾਜ)  : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਐਲਾਨ ਤੋਂ ਬਾਅਦ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਮਾਨਸੂਨੀ ਫਸਲਾਂ ਦੀ ਖਰੀਦ ਲਈ ਨਿਰਧਾਰਤ ਹੇਠਲੇ ਸਮਰਥਨ ਮੁੱਲ ’ਚ ਕਟੌਤੀ ਦੀ ਪੂਰਤੀ ਪੰਜਾਬ ਸਰਕਾਰ ਕਰੇਗੀ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਸੁਖਚੈਨ ਪਿੰਡ ਦੇ ਪਵਨ ਕੁਮਾਰ, ਅਜ਼ਾਦਵੀਰ ਸਿੰਘ ਭਾਗਸਰ, ਕੁਲਵਿੰਦਰ ਸਿੰਘ ਬਹਾਵਵਾਲਾ ਸਮੇਤ ਹੋਰ ਕਿਸਾਨਾਂ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਣਕ ’ਤੇ ਕੱਟ ਲਾਇਆ ਹੈ ਪਰ ਪੰਜਾਬ ਸਰਕਾਰ ਮੌਸਮੀ ਫਸਲਾਂ ਤੋਂ ਇਸ ਕਟੌਤੀ ਦੀ ਪੂਰਤੀ ਕਰੇਗੀ। ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਇਹ ਵੱਡੀ ਰਾਹਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਕਿਸਾਨ ਹਿਤੈਸ਼ੀ ਮੁੱਖ ਮੰਤਰੀ ਹਨ, ਜਿਨ੍ਹਾਂ ਨੇ 20 ਦਿਨ ’ਚ ਮੁਆਵਜ਼ਾ ਦੇ ਕੇ ਇਸ ਗੱਲ ਨੂੰ ਸਾਬਿਤ ਕਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਹੁਣ ਉਮੀਦ ਜਾਗੀ ਹੈ ਕਿ ਪੰਜਾਬ ਦਾ ਕਿਸਾਨ ਅਤੇ ਪੰਜਾਬ ਖੁਸ਼ਹਾਲ ਹੋਵੇਗਾ।

ਇਹ ਵੀ ਪੜ੍ਹੋ : ਚੌਧਰੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਬਹੁਤਾ ਅਸਰ ਨਹੀਂ ਦਿਸ ਰਿਹਾ ਕਰਤਾਰਪੁਰ ਦੇ ਕਾਂਗਰਸੀਆਂ ’ਚ

ਇਸੇ ਤਰ੍ਹਾਂ ਫਾਜ਼ਿਲਕਾ ਖੇਤਰ ਦੇ ਕਿਸਾਨ ਅਵਤਾਰ ਸਿੰਘ ਪੁਹਲਾ, ਸੰਦੀਪ ਕੰਬੋਜ, ਰਾਜ ਕੁਮਾਰ ਅਤੇ ਰਘੁਵੀਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਕਾਰਨ ਫਸਲਾਂ ਨੂੰ ਜੋ ਨੁਕਸਾਨ ਹੋਇਆ ਹੈ ਅਤੇ ਕੇਂਦਰ ਵੱਲੋਂ ਕੀਤੀ ਗਈ ਕੀਮਤ ’ਚ ਕਟੌਤੀ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਲਾਉਣ ਦੇ ਸਮਾਨ ਸੀ ਪਰ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ ਕਰਕੇ ਕਿਸਾਨਾਂ ਦੇ ਜ਼ਖਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ : ਅੱਗ ਲੱਗਣ ਨਾਲ ਕਿਸਾਨਾਂ ਦੀ ਕਰੀਬ ਢਾਣੀ ਏਕੜ ਕਣਕ ਦੀ ਫਸਲ ਸੜ੍ਹੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News