ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

01/25/2018 7:30:57 AM

ਹਰੀਕੇ ਪੱਤਣ,   (ਲਵਲੀ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਹਰੀਕੇ ਵਿਖੇ ਬਠਿੰਡਾ-ਅੰਮ੍ਰਿਤਸਰ ਹਾਈਵੇ ਜਾਮ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। 
ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਕਿਸਾਨ ਆਗੂ ਸਾਹਿਬ ਸਿੰਘ ਦੀਨੇ ਕੇ, ਡਾ. ਪਰਮਜੀਤ ਸਿੰਘ, ਅੰਗਰੇਜ ਸਿੰਘ, ਜਗਜੀਤ ਸਿੰਘ ਬੱਬੂ ਆਦਿ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪੰਜਾਬ ਸਰਕਾਰ ਮੁੱਕਰ ਗਈ ਹੈ। ਹੁਣ ਸਰਕਾਰ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਭੇਜਣ ਦੀ ਤਿਆਰੀ ਕਰ ਰਹੀ ਹੈ ਜਿਸ ਨੂੰ ਰੋਕਣ ਲਈ ਜਥੇਬੰਦੀ ਹਰੇਕ ਸੰਘਰਸ਼ ਲਈ ਤਿਆਰ ਹੈ। 
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖੇਤੀ ਮੰਡੀ ਤੋੜ ਕੇ ਕਾਰਪੋਰੇਟ ਖੇਤੀ ਮਾਡਲ ਲਾਗੂ ਕਰ ਕੇ ਪੰਜਾਬ ਦੀ 10 ਏਕੜ ਤੋਂ ਘੱਟ ਖੇਤੀ ਵਾਲੀ ਕਿਸਾਨੀ ਨੂੰ ਖੇਤੀ 'ਚੋਂ ਬਾਹਰ ਕਰਨ ਦੀ ਨੀਤੀ 'ਤੇ ਡਬਲਿਊ ਟੀ. ਓ. ਤੇ ਵਿਸ਼ਵ ਬੈਂਕ ਦੇ ਦਬਾਅ ਹੇਠ ਬੜੀ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ।
ਇਸ ਸਮੇਂ ਮੰਗਲ ਸਿੰਘ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਦੇਵ ਸਿੰਘ, ਸ਼ਿੰਗਾਰਾ ਸਿੰਘ, ਸਵਰਨ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ, ਚਮਕੌਰ ਸਿੰਘ, ਰੇਸ਼ਮ ਸਿੰਘ, ਜੁਗਿੰਦਰ ਸਿੰਘ, ਅਵਤਾਰ ਸਿੰਘ, ਭਾਗ ਸਿੰਘ ਆਦਿ ਕਿਸਾਨ ਹਾਜ਼ਰ ਸਨ। 


Related News