ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦਾ ਐਲਾਨ, ਸ਼ਡਿਊਲ ਹੋਇਆ ਜਾਰੀ
Wednesday, Aug 21, 2024 - 06:38 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 21 ਤੋਂ 28 ਅਗਸਤ, 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐੱਨ.ਸੀ, ਜੋ ਗਰੁੱਪ 'ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਦੋ ਪਹੀਆ ਵਾਹਨ ਚਾਲਕ ਸਾਵਧਾਨ! ਅੱਜ ਤੋਂ ਲਾਗੂ ਹੋਇਆ ਨਵਾਂ ਰੂਲ
ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਪੰਗਾ, ਲੱਗਾ ਲੰਬਾ ਜਾਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8