ਖੇਤੀ ਕਾਨੂੰਨ ਰੱਦ ਹੋਣ ''ਤੇ ਕਿਸਾਨਾਂ ਨੇ ਗੁਰੂਘਰ ''ਚ ਕੀਤੀ ਅਰਦਾਸ, ਪਟਾਕੇ ਵਜਾ ਕੇ ਮਨਾਈ ਖੁਸ਼ੀ (ਤਸਵੀਰਾਂ)
Friday, Nov 19, 2021 - 01:29 PM (IST)
ਨਾਭਾ (ਰਾਹੁਲ) : ਗੁਰਪੁਰਬ ਮੌਕੇ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਜਿਵੇਂ ਹੀ ਐਲਾਨ ਕੀਤਾ ਤਾਂ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਕਿਸਾਨਾਂ ਵੱਲੋਂ ਨਾਭਾ ਬਲਾਕ ਦੇ ਪਿੰਡ ਲੁਬਾਣਾ ਵਿਖੇ ਜਿੱਥੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਗੁਰੂਘਰ 'ਚ ਅਰਦਾਸ ਕੀਤੀ ਗਈ, ਉੱਥੇ ਹੀ ਪਟਾਕੇ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਇਸ ਮੌਕੇ ਕਿਸਾਨ ਜ਼ੋਰਾਵਰ ਸਿੰਘ ਅਤੇ ਕਿਸਾਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਇਹ ਕਿਸਾਨਾਂ ਦੀ ਜਿੱਤ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਅੱਜ ਐਲਾਨ ਕੀਤਾ ਗਿਆ ਹੈ, ਇਸ ਨਾਲ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਸੀ ਅਤੇ ਕਿਸਾਨਾਂ ਦੇ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਿਆl
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ
ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਵੱਲੋਂ ਅੱਜ ਬਹੁਤ ਹੀ ਖ਼ੁਸ਼ੀ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕਿਸਾਨਾਂ ਨਾਲ ਟਕਰਾਵੇਗਾ, ਚੂਰ-ਚੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈ ਗਏ ਹਨ, ਨਹੀਂ ਤਾਂ ਕਿਸਾਨ ਦਿੱਲੀ ਦੀਆਂ ਬਰੂਹਾਂ ਤੋਂ ਹਿੱਲਣ ਵਾਲੇ ਨਹੀਂ ਸਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਕਿਸਾਨਾਂ ਨੇ ਦਿੱਲੀ ਤੋਂ ਮੁੜਨਾ ਸੀ।
ਇਹ ਵੀ ਪੜ੍ਹੋ : ਮਹਾਰਾਣੀ ਪਰਨੀਤ ਕੌਰ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ, 'ਗੁਰਪੁਰਬ ਮੌਕੇ ਸਾਡੇ ਕਿਸਾਨਾਂ ਦੀ ਵੱਡੀ ਜਿੱਤ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ