ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Tuesday, Apr 11, 2023 - 06:27 PM (IST)

ਚੰਡੀਗੜ੍ਹ/ਪ‌ਟਿਆਲਾ (ਪਰਮੀਤ) : ਪੰਜਾਬ ਵਿਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਮਾਮਲੇ ਵਿਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਸ਼ਰਤਾਂ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖਪਤਕਾਰ ਮਾਮਲਾ, ਖੁਰਾਕ ਅਤੇ ਜਨਤਕ ਵੰਡ ਮਾਮਲੇ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਮੰਡੀਆਂ ਵਿਚ ਆਉਣ ਵਾਲੀ ਸਾਰੀ ਕਣਕ ਖਰੀਦੇਗੀ। ਜਾਰੀ ਹੁਕਮਾਂ ਮੁਤਾਬਕ ਦਾਣਾ ਬਦਰੰਗ ਹੋਣ ਦੇ ਮਾਮਲੇ ਵਿਚ 5.31 ਰੁਪਏ ਤੋਂ 31.87 ਰੁਪਏ ਪ੍ਰਤੀ ਕੁਇੰਟਲ ਦਾ ਕੱਟ ਲਗਾਇਆ ਜਾਵੇਗਾ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਪੰਜਾਬ ’ਤੇ ਟੇਕ, ਕਣਕ ਦੀ ਫ਼ਸਲ ਨੂੰ ਲੈ ਕੇ ਲਿਆ ਇਹ ਵੱਡਾ ਫ਼ੈਸਲਾ

ਪੰਜਾਬ ਸਰਕਾਰ ਨੇ ਕੇਂਦਰ ਨੂੰ ਬੇਨਤੀ ਕੀਤੀ ਸੀ ਕਿ ਕੋਈ ਕੱਟ ਨਾ ਲਗਾਇਆ ਜਾਵੇ। ਪੰਜਾਬ ਵਿਚ 14.57 ਲੱਖ ਹੈਕਟੇਅਰ ਰਕਬੇ ਵਿਚ ਖੜ੍ਹੀ ਫਸਲ ਪ੍ਰਭਾਵਤ ਹੋਈ ਹੈ। ਹੁਣ ਭਾਰਤ ਸਰਕਾਰ ਨੇ ਕਿਹਾ ਹੈ ਕਿ ਕਣਕ ਦੇ 10 ਫੀਸਦੀ ਤੱਕ ਬਦਰੰਗ ਦਾਣੇ ਲਈ ਐੱਮ. ਐੱਸ. ਪੀ ’ਤੇ ਕੋਈ ਕੱਟ ਨਹੀਂ ਲਾਇਆ ਜਾਵੇਗਾ। 10 ਤੋਂ 80 ਫੀਸਦੀ ਬਦਰੰਗ ਦਾਣੇ ’ਤੇ 5.31 ਰੁਪਏ ਪ੍ਰਤੀ ਕੁਇੰਟਲ ਕੱਟ ਲੱਗੇਗਾ। ਰਿਪੋਰਟਾਂ ਮੁਤਾਬਕ ਪੰਜਾਬ ਵਿਚ ਦਾਣਾ 35 ਤੋਂ 80 ਫੀਸਦੀ ਬਦਰੰਗ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੀ. ਆਰ. ਟੀ. ਸੀ. ਬੱਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ

ਇਸੇ ਤਰੀਕੇ ਦਾਣੇ ਦੇ 6 ਫੀਸਦੀ ਤੱਕ ਹੋਏ ਨੁਕਸਾਨ ਲਈ ਕੋਈ ਕੱਟ ਨਹੀਂ ਲੱਗੇਗਾ ਪਰ ਜੇਕਰ ਦਾਣਾ 6 ਤੋਂ 8 ਫੀਸਦੀ ਸੁੰਗੜਿਆ ਜਾਂ ਟੁੱਟਿਆ ਹੈ ਤਾਂ ਫਿਰ 5.31 ਰੁਪਏ ਪ੍ਰਤੀ ਕੁਇੰਟਲ ਕੱਟ ਲੱਗੇਗਾ। 8 ਤੋਂ 10 ਫੀਸਦੀ ਵਾਸਤੇ 10.62 ਰੁਪਏ, 15 ਤੋਂ 16 ਫੀਸਦੀ ਲਈ 26.66 ਰੁਪਏ ਅਤੇ 16 ਤੋਂ 18 ਫੀਸਦੀ ਦਾਣਾ ਟੁੱਟਾ ਜਾਂ ਸੁੰਗੜਿਆ ਹੋਣ ’ਤੇ 31.87 ਫੀਸਦੀ ਕੱਟ ਲੱਗੇਗਾ। ਰਿਪੋਰਟਾਂ ਮੁਤਾਬਕ ਪੰਜਾਬ ਵਿਚ ਦਾਣਾ 15 ਤੋਂ 18 ਫੀਸਦੀ ਨੁਕਸਾਨਿਆ ਗਿਆ ਹੈ।

ਇਹ ਵੀ ਪੜ੍ਹੋ : ਪਤਨੀ ਤੇ ਪੁੱਤ ਨੂੰ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਨੇ ਕੈਨੇਡਾ ’ਚ ਪੁੱਤ ਨੂੰ ਕੀਤਾ ਫੋਨ, ‘ਮੈਂ ਸਭ ਨੂੰ ਮਾਰ ’ਤਾ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News