ਕਿਸਾਨਾਂ ਤੇ ਸਰਕਾਰ ਵਿਚਾਲੇ 5ਵੇਂ ਦੌਰ ਦੀ ਬੈਠਕ ਵੀ ਰਹੀ ਬੇਸਿੱਟਾ
Saturday, Dec 05, 2020 - 07:07 PM (IST)
ਨਵੀਂ ਦਿੱਲੀ/ਚੰਡੀਗੜ੍ਹ : ਕਿਸਾਨ ਤੇ ਕੇਂਦਰ ਸਰਕਾਰ ਵਿਚਾਲੇ ਅੱਜ ਯਾਨੀ ਕਿ ਸ਼ਨੀਵਾਰ ਨੂੰ 5ਵੇਂ ਦੌਰ ਦੀ ਬੈਠਕ ਵੀ ਬੇਸਿੱਟਾ ਰਹੀ। ਕਰੀਬ 4 ਘੰਟੇ ਚੱਲਣ ਤੋਂ ਬਾਅਦ ਬੈਠਕ ਖਤਮ ਹੋ ਗਈ ਹੈ ਅਤੇ ਇਸ ਬੈਠਕ 'ਚ ਵੀ ਸਰਕਾਰ ਵਲੋਂ ਕਿਸਾਨਾਂ ਨਾਲ ਇਕ ਹੋਰ ਬੈਠਕ ਸੱਦੀ ਗਈ ਹੈ, ਜੋ ਕਿ 9 ਦਸੰਬਰ ਨੂੰ ਹੋਵੇਗੀ। ਸਰਕਾਰ ਤੇ ਕਿਸਾਨਾਂ ਵਿਚਾਲੇ 9 ਦਸੰਬਰ ਨੂੰ ਹੋਣ ਵਾਲੀ ਅਗਲੀ ਬੈਠਕ 'ਚ ਖੇਤੀ ਕਾਨੂੰਨਾਂ 'ਤੇ ਸਪੱਸ਼ਟ ਫੈਸਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 5ਵੇਂ ਦੌਰ ਦੀ ਗੱਲਬਾਤ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦਾ ਹੈ ਨਾ ਕਿ ਕਿਸਾਨਾਂ ਨੂੰ ਪਰ ਉਹ ਖੇਤੀ ਨੂੰ ਕਾਰਪੋਰੇਟ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਲਾਈਵ ਦੌਰਾਨ ਗਰਮ ਹੋਏ ਕੈਪਟਨ, ਵਿੰਨ੍ਹਿਆ ਵਿਰੋਧੀ ਧਿਰ 'ਤੇ ਨਿਸ਼ਾਨਾ
ਕਿਸਾਨ ਜਥੇਬੰਦੀਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ ਅੜੀਆਂ ਹੋਈਆਂ ਹਨ। ਉਥੇ ਹੀ ਸਰਕਾਰ ਦਾ ਕਹਿਣਾ ਹੈ ਕਿ ਉਹ ਕਾਨੂੰਨਾਂ 'ਚ ਸੋਧ ਲਈ ਤਿਆਰ ਹੈ ਪਰ ਰੱਦ ਕਰਨਾ ਅਸੰਭਵ ਹੈ। ਹਾਲਾਂਕਿ ਕਿਸਾਨਾਂ ਤੇ ਸਰਕਾਰ ਵਿਚਾਲੇ ਅੜਿੱਕਾ ਬਰਕਰਾਰ ਹੈ ਅਤੇ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਾਉਣ 'ਤੇ ਅੜੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਉਤਰੇ ਖਿਡਾਰੀ, ਐਵਾਰਡ ਵਾਪਸ ਕਰਨ ਲਈ ਦਿੱਲੀ ਹੋਏ ਰਵਾਨਾ
ਦੱਸਣਯੋਗ ਹੈ ਕਿ ਇਹ ਬੈਠਕ ਦਿੱਲੀ ਸਥਿਤ ਵਿਗਿਆਨ ਭਵਨ 'ਚ ਕੀਤੀ ਗਈ, ਜਿਥੇ ਅੱਜ ਵੀ ਕਿਸਾਨਾਂ ਵਲੋਂ ਸਰਕਾਰੀ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਉਨ੍ਹਾਂ ਲਈ ਦੁਪਹਿਰ ਦਾ ਭੋਜਨ ਲੰਗਰ ਦੇ ਰੂਪ 'ਚ ਅੱਜ ਵੀ ਗੁਰੂ ਘਰ ਤੋਂ ਆਇਆ।