ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਨਵਜੋਤ ਸਿੱਧੂ ਦੀ ‘ਚੁਟਕੀ’

01/04/2021 9:20:12 PM

ਅੰਮਿ੍ਰਤਸਰ (ਵੈੱਬ ਡੈਸਕ) : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਸਰਕਾਰ ’ਤੇ ਚੁਟਕੀ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਅੱਜ ਦੀ ਕਿਸਾਨ-ਕੇਂਦਰ ਮੀਟਿੰਗ ਇੰਝ ਜਾਪ ਰਹੀ ਹੈ ਜਿਵੇਂ ਹੁਣ ਊਠ ਪਹਾੜ ਦੇ ਹੇਠ ਆ ਗਿਆ ਹੈ। ਅੱਜ ਲੋਕ ਤਾਨਾਸ਼ਾਹ ਸਰਕਾਰ ਨੂੰ ਹੁਕਮ ਸੁਣਾ ਰਹੇ ਹਨ। ਇਸ ਨੂੰ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਸਰਕਾਰ ਨੂੰ ਭੱਜਣ ਲਈ ਰਾਹ ਤੇ ਮੂੰਹ ਲੁਕਾਉਣ ਲਈ ਥਾਂ ਨਹੀਂ ਲੱਭ ਰਹੀ। ਸੌ ਦਿਨ ਚੋਰ ਦੇ ਤੇ ਇਕ ਸਾਧ ਦਾ। ਉਮੀਦ ਹੈ ਕਿ ਸੱਚ ਦੀ ਜਿੱਤ ਹੋਵੇਗੀ। ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

ਕਿਸਾਨ ਅਤੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਅੱਜ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦੀ ਅੱਜ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਦਿੱਲੀ ਸਥਿਤ ਵਿਗਿਆਨ ਭਵਨ ’ਚ ਦੁਪਹਿਰ 2 ਵਜੇ ਬੈਠਕ ਕਰਨਗੇ। ਹੁਣ ਤੱਕ ਦੋਵਾਂ ਧਿਰਾਂ ਵਿਚਾਲੇ 6 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ ’ਚ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਅਜੇ ਵੀ ਗੱਲ ਉੱਥੇ ਹੀ ਅੜੀ ਹੈ, ਜਿੱਥੇ ਪਹਿਲਾਂ ਸੀ।

PunjabKesari

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ’ਤੇ ਭਖਿਆ ਵਿਵਾਦ, ਮੰਤਰੀ ਸੁੱਖੀ ਰੰਧਾਵਾ ਨੇ ਕਬੂਲੀ ਹਰਸਿਮਰਤ ਬਾਦਲ ਦੀ ਚੁਣੌਤੀ

ਸਰਕਾਰ ਨੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ 2020 ਨੂੰ ਲੈ ਕੇ ਦੋ ਮੰਗਾਂ ਮੰਨੀਆਂ ਹਨ ਪਰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਰੂਪ ਦੇਣ ਦੀ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੇ ਅਜੇ ਨਹੀਂ ਮੰਨੀਆਂ ਹਨ, ਜਿਸ ’ਤੇ ਅੱਜ ਮੰਥਨ ਹੋਵੇਗਾ। ਉਧਰ ਕਿਸਾਨ ਸਾਫ਼ ਆਖ ਚੁੱਕੇ ਹਨ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ

ਨੋਟ - ਇਸ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News