ਗੰਨੇ ਦਾ ਬਕਾਇਆ ਨਾ ਮਿਲਣ ''ਤੇ ਪੈਟਰੋਲ ਦੀਆਂ ਬੋਤਲਾਂ ਲੈ CM ਦਫ਼ਤਰ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਕਿਸਾਨ

06/08/2022 11:51:23 AM

ਧੂਰੀ(ਅਸ਼ਵਨੀ) : ਧੂਰੀ ਸ਼ੂਗਰ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਲੈ ਕੇ ਪਿਛਲੇ 7 ਦਿਨਾਂ ਤੋਂ ਧਰਨਾ ਲਾ ਕੇ ਗੰਨਾ ਕਿਸਾਨ ਸੰਘਰਸ਼ ਕਰ ਰਹੇ ਸਨ ਪਰ ਪ੍ਰਸ਼ਾਸਨ ਵੱਲੋਂ ਗੰਨੇ ਦੀ ਅਦਾਇਗੀ ਦੇ ਮਾਮਲੇ ’ਚ ਗੰਨਾ ਮਿੱਲ ਪ੍ਰਬੰਧਕਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਬੀਤੇ ਦਿਨੀਂ 3 ਗੰਨਾ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਦਫ਼ਤਰ ਉੱਪਰ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਉੁਪਰ ਚੜ੍ਹ ਗਏ।

ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣਾਂ ’ਚ ਕਾਂਗਰਸ ਕਰੇਗੀ ਸ਼ਾਨਦਾਰ ਜਿੱਤ ਦਰਜ : ਦਲਵੀਰ ਸਿੰਘ ਗੋਲਡੀ

ਇਸ ਮੌਕੇ ਗੱਲਬਾਤ ਕਰਦਿਆਂ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਬੁਗਰਾ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਅੱਗੇ ਰੋਡ ਜਾਮ ਕਰ ਕੇ ਗੰਨੇ ਦੀ ਅਦਾਇਗੀ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਇਸ ਤੋਂ ਦੁਖੀ ਹੋ ਕੇ ਤਿੰਨ ਗੰਨਾ ਕਿਸਾਨ ਮੁੱਖ ਮੰਤਰੀ ਮਾਨ ਦੇ ਦਫ਼ਤਰ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਹਨ।

ਇਹ ਵੀ ਪੜ੍ਹੋ- ਜਾਣੋ ਕਿੰਨੀ ਜਾਇਦਾਦ ਦੇ ਮਾਲਕ ਹਨ ਸੰਗਰੂਰ ਜ਼ਿਮਨੀ ਚੋਣ ਲੜਨ ਵਾਲੇ ਉਮੀਦਵਾਰ

ਜੇਕਰ ਇਹ ਤਿੰਨ ਕਿਸਾਨਾਂ ਨੂੰ ਕੁਝ ਹੋ ਗਿਆ ਤਾਂ ਪ੍ਰਸ਼ਾਸਨ ਅਤੇ ਮਿੱਲ ਪ੍ਰਬੰਧਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਕਿਸਾਨ ਉਨ੍ਹਾਂ ਚਿਰ ਪਾਣੀ ਵਾਲੀ ਟੈਂਕੀ ਉਪਰ ਰਹਿਣਗੇ ਜਿੰਨਾ ਚਿਰ ਗੰਨਾ ਮਿਲ ਕਿਸਾਨਾਂ ਦੀ ਪੂਰੀ ਬਕਾਇਆ ਰਾਸ਼ੀ ਉਨ੍ਹਾਂ ਦੇ ਖਾਤਿਆਂ ’ਚ ਨਹੀਂ ਪਾਉਂਦਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News