ਦੁਖਦਾਇਕ ਖ਼ਬਰ: ਦਿੱਲੀ ਮੋਰਚੇ ’ਚ ਬੈਠੇ ਇਕ ਹੋਰ ਕਿਸਾਨ ਦੀ ਹੋਈ ਮੌਤ

12/29/2020 6:13:47 PM

ਮਾਨਸਾ/ਬਰੇਟਾ (ਅਮਰਜੀਤ ਚਾਹਲ, ਬਾਂਸਲ): ਕਿਸਾਨੀ ਅੰਦੋਲਨ ’ਚ ਹਿੱਸਾ ਲੈਣ ਸਮੇਂ ਟਿਕਰੀ ਬਾਰਡਰ ’ਤੇ ਪਿੰਡ ਧਰਮਪੁਰਾ ਦੇ ਇੱਕ ਕਿਸਾਨ ਦੀ ਠੰਡ ਲੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਪਿਆਰਾ ਸਿੰਘ (75) ਪੁੱਤਰ ਜੱਗਾ ਸਿੰਘ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਦਾ ਦੇ ਜੱਥੇ ਨਾਲ ਇੱਕ ਮਹੀਨੇ ਤੋਂ ਟਿੱਕਰੀ ਬਾਰਡਰ ਤੇ ਡਟਿਆ ਹੋਇਆ ਸੀ।

ਇਹ ਵੀ ਪੜ੍ਹੋ: ਮੁੱਦਕੀ ਦੇ ਨਿਸ਼ਾਨ ਸਿੰਘ ਨੇ ਮਲੇਸ਼ੀਆ ’ਚ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ

ਇਸ ਦੌਰਾਨ ਭਾਰੀ ਠੰਡ ਦਾ ਪ੍ਰਕੋਪ ਵੱਧਣ ਕਾਰਨ ਉਹ ਨਮੂਨੀਏ ਦੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਜਿੱਥੇ ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਸਦੀ ਹਾਲਤ ਵਿੱਚ ਸੁਧਾਰ ਨਾ ਹੋਇਆ। ਪਿਛਲੇ ਦਿਨੀਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਿੰਡ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਮੰਗ ਕੀਤੀ ਕਿ ਪਰਿਵਾਰ ਨੂੰ ਸਰਕਾਰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਵੇ।


Shyna

Content Editor

Related News