ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

Saturday, Jul 28, 2018 - 04:54 AM (IST)

ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਲੋਪੋਕੇ, (ਸਤਨਾਮ)- ਪੁਲਸ ਥਾਣਾ ਲੋਪੋਕੇ  ਅਧੀਨ ਪੈਂਦੇ ਪਿੰਡ ਵੈਰੋਕੇ ਦੇ ਕਿਸਾਨ ਗੁਰਮੇਜ ਸਿੰਘ ਪੁੱਤਰ ਅਜੀਤ ਸਿੰਘ (38) ਵੱਲੋਂ ਕਰਜ਼ੇ  ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਦੀ ਪਤਨੀ ਅਮਨਪ੍ਰੀਤ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ ਪਿੰਡ ਵੈਰੋਕੇ ਵਿਖੇ ਇਕ ਏਕਡ਼ ਜ਼ਮੀਨ ਹੈ, ਜਿਸ ਨਾਲ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਚੱਲਦਾ ਹੈ। ਸਾਡੇ ਕੋਲ ਆਮਦਨ ਦਾ ਹੋਰ ਕੋਈ ਸਾਧਨ ਵੀ ਨਹੀਂ ਹੈ। ਘੱਟ ਜ਼ਮੀਨ ਹੋਣ ਕਾਰਨ ਮੇਰੇ ਪਤੀ ਸਿਰ ਆਡ਼੍ਹਤੀ ਤੇ ਹੋਰਨਾਂ ਲੋਕਾਂ ਦਾ 2 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ’ਚ ਰਹਿੰਦਾ ਸੀ। ਉਸ ਨੇ ਖੇਤਾਂ ’ਚ ਜਾ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਪਿੰਡ ਦੀ ਪੰਚਾਇਤ ਤੇ ਹੋਰ ਮੋਹਤਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀਡ਼ਤ ਪਰਿਵਾਰ ਦੀ ਮਦਦ ਕੀਤੀ ਜਾਵੇ।
 


Related News