ਰੋਜ਼ਗਾਰ ਨਾ ਮਿਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

Friday, Mar 02, 2018 - 06:17 AM (IST)

ਰੋਜ਼ਗਾਰ ਨਾ ਮਿਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

ਸਾਦਿਕ, (ਪਰਮਜੀਤ)- ਪਿੰਡ ਸੰਗਰਾਹੂਰ ਵਿਚ ਇਕ ਕਿਸਾਨ ਨੇ ਕਰਜ਼ੇ ਅਤੇ ਪੁੱਤਰਾਂ ਨੂੰ ਕੋਈ ਰੋਜ਼ਗਾਰ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨੀ 'ਚ ਰਹਿਣ ਕਰ ਕੇ ਖੁਦਕੁਸ਼ੀ ਕਰ ਲਈ ਹੈ। 
ਇਸ ਸਬੰਧੀ ਮ੍ਰਿਤਕ ਕਿਸਾਨ ਮਨਜਿੰਦਰ ਸਿੰਘ ਦੇ ਪੁੱਤਰਾਂ ਇਕਬਾਲ ਸਿੰਘ, ਜਸਪ੍ਰੀਤ ਸਿੰਘ ਅਤੇ ਭਤੀਜੇ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕਰੀਬ ਸਾਢੇ 5 ਏਕੜ ਜ਼ਮੀਨ ਹੈ ਅਤੇ ਉਸ 'ਤੇ 10 ਲੱਖ ਰੁਪਏ ਦਾ ਕਰਜ਼ਾ ਹੋਣ ਕਾਰਨ ਘਰ ਵਿਚ ਆਰਥਿਕ ਤੰਗੀ ਚੱਲ ਰਹੀ ਸੀ। ਮ੍ਰਿਤਕ ਦੇ ਭਤੀਜੇ ਨੇ ਦੱਸਿਆ ਕਿ ਮਨਜਿੰਦਰ ਸਿੰਘ ਦੇ ਪੁੱਤਰਾਂ ਨੂੰ ਨੌਕਰੀ ਨਾ ਮਿਲਣ ਕਾਰਨ 
ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। 
ਇਸੇ ਪ੍ਰੇਸ਼ਾਨੀ ਕਾਰਨ ਬੀਤੀ 12 ਫਰਵਰੀ ਨੂੰ ਉਸ ਨੇ ਨਹਿਰ ਵਿਚ ਛਾਲ ਮਾਰ ਲਈ ਸੀ। ਬੀਤੇ ਕੱਲ ਉਸ ਦੀ ਲਾਸ਼ ਜ਼ਿਲਾ ਸ਼੍ਰੀ ਗੰਗਾਨਗਰ (ਰਾਜਸਥਾਨ) ਦੀ ਪੀ. ਐੱਸ. ਨਹਿਰ 'ਚੋਂ ਬਰਾਮਦ ਕੀਤੀ ਗਈ। ਮ੍ਰਿਤਕ ਦੇ ਭਤੀਜੇ ਬੂਟਾ ਸਿੰਘ ਪੁੱਤਰ ਸੰਤੋਖ ਸਿੰਘ ਦੇ ਬਿਆਨਾਂ 'ਤੇ ਰਾਜਸਥਾਨ ਪੁਲਸ ਨੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। 


Related News