ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕੋਈ ਦਿੱਕਤ ਨਹੀਂ ਆਉਣ ਦੇਵੇਗੀ ਸੂਬਾ ਸਰਕਾਰ : ਧਰਮਸੋਤ

03/20/2017 5:56:08 PM

ਨਾਭਾ (ਜਗਨਾਰ) - ਜਦੋਂ ਤੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਭਾਲੀ ਹੈ ਉਦੋਂ ਤੋਂ ਪੰਜਾਬ ਦੇ ਹਿੱਤਾਂ ਦੀਆਂ ਸਕੀਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਲਕੇ ਵਿਚ ਸ਼ੁਰੂ ਕੀਤੇ ਆਪਣੇ ਧੰਨਵਾਦੀ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਵਪਾਰੀਆਂ ਨੂੰ ਸੂਬੇ ਅੰਦਰ ਫਸਲ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਉਹ ਕਿਸੇ ਵੀ ਖੇਤਰ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕਰਨਗੇ।
ਰਿਜ਼ਰਵ ਹਲਕਾ ਨਾਭਾ ਦੇ ਵਿਕਾਸ ਸੰਬੰਧੀ ਉਨ੍ਹਾਂ ਕਿਹਾ ਕਿਹਾ ਪਿਛਲੇ ਲੰਮੇ ਸਮੇਂ ਤੋਂ ਉਹ ਨਾਭਾ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਜਿਸ ਕਰਕੇ ਉਹ ਨਾਭਾ ਹਲਕੇ ਦੇ ਵਿਕਾਸ ਨੂੰ ਪਹਿਲ ਦੇ ਆਧਾਰ ''ਤੇ ਕਰਵਾਉਣ ਲਈ ਵਚਨਬੱਧ ਹਨ। ਪ੍ਰੀਤ ਬਿਹਾਰ ਦੇ ਵਾਸੀਆਂ ਵੱਲੋਂ ਕੌਸਲਰ ਅਸ਼ੋਕ ਬਿੱਟੂ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਧਰਮਸੋਤ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ।


Gurminder Singh

Content Editor

Related News