ਭਾਰਤ-ਪਾਕਿ ਸਰਹੱਦ ਕੰਡਿਆਲੀ ਤਾਰ ਦੇ ਪਾਰ ਕਾਸ਼ਤ ਕਰਨ ਵਾਲੇ ਕਿਸਾਨ ਦੋਹਰੀ ਮਾਰ ਦਾ ਹੋ ਰਹੇ ਸ਼ਿਕਾਰ

Thursday, May 09, 2024 - 12:18 PM (IST)

ਭਾਰਤ-ਪਾਕਿ ਸਰਹੱਦ ਕੰਡਿਆਲੀ ਤਾਰ ਦੇ ਪਾਰ ਕਾਸ਼ਤ ਕਰਨ ਵਾਲੇ ਕਿਸਾਨ ਦੋਹਰੀ ਮਾਰ ਦਾ ਹੋ ਰਹੇ ਸ਼ਿਕਾਰ

ਗੁਰਦਾਸਪੁਰ (ਵਿਨੋਦ) : ਵੈਸੇ ਤਾਂ ਜ਼ਿਲ੍ਹਾ ਗੁਰਦਾਸਪੁਰ ’ਚ ਭਾਰਤ ਪਾਕਿ ਸੀਮਾ ’ਤੇ ਵੱਸੇ ਪਿੰਡਾਂ ਦੇ ਕਿਸਾਨ ਭਾਰਤ ਪਾਕਿਸਤਾਨ ਦੇ ਵਿਚ ਦੋ ਖਤਰਨਾਕ ਜੰਗ ਦਾ ਦੁੱਖ ਝੱਲ ਚੁੱਕੇ ਹਨ। ਇਸ ਤੋਂ ਇਲਾਵਾ ਅੱਤਵਾਦ ਦੇ ਦੌਰ ’ਚ ਵੀ ਸਭ ਤੋਂ ਜ਼ਿਆਦਾ ਮਾਰ ਸੀਮਾ ਤੇ ਵੱਸੇ ਪਿੰਡਾਂ ਦੇ ਕਿਸਾਨਾਂ ਨੂੰ ਹੀ ਪਈ, ਜਿਨ੍ਹਾਂ ਦੀ ਜ਼ਮੀਨ ਭਾਰਤ ਸਰਕਾਰ ਵੱਲੋਂ ਲਗਾਈ ਕੰਡਿਆਲੀ ਤਾਰ ਦੇ ਪਾਰ ਸੀ ਪਰ ਇਨ੍ਹਾਂ ਕਿਸਾਨਾਂ ਦੀਆਂ ਮੁਸੀਬਤਾਂ ਅਜੇ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।

ਜਦੋਂ ਪੰਜਾਬ ਵਿਚ ਅੱਤਵਾਦ ਆਪਣੇ ਸਿਖਰ ’ਤੇ ਸੀ ਤਾਂ ਪਾਕਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਲਗਭਗ 560 ਕਿਲੋਮੀਟਰ ਸਰਹੱਦ ’ਤੇ ਉੱਚੀ ਕੰਡਿਆਲੀ ਤਾਰ ਲਗਾ ਦਿੱਤੀ ਸੀ, ਜਿਸ ਕਾਰਨ ਅੱਤਵਾਦੀਆਂ ਦੀ ਘੁਸਪੈਠ ਨੂੰ ਰੋਕਿਆ ਗਿਆ ਪਰ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ

ਜਿਵੇਂ ਹੀ ਅੱਤਵਾਦ ਸਬੰਧੀ ਸਥਿਤੀ ਆਮ ਹੋ ਗਈ ਤਾਂ ਕੰਢਿਆਲੀ ਤਾਰ ਤੋਂ ਪਾਰ ਜ਼ਮੀਨਾਂ ’ਤੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ’ਤੇ ਵਾਹੀ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਪਰ ਉਸ ਦਾ ਸ਼ਨਾਖਤੀ ਕਾਰਡ ਬਣਵਾ ਦਿੱਤਾ ਗਿਆ। ਕੰਡਿਆਲੀ ਤਾਰ ਨੂੰ ਪਾਰ ਕਰਨ ਲਈ ਕੰਡਿਆਲੀ ਤਾਰ ਦੇ ਵਿਚਕਾਰ ਸਥਿਤ ਗੇਟ ’ਤੇ ਉਸ ਕਾਰਡ ਨੂੰ ਦਿਖਾਉਣਾ ਜ਼ਰੂਰੀ ਸੀ ਪਰ ਖੇਤੀ ਲਈ ਸਮਾਂ ਨਿਸ਼ਚਿਤ ਸੀ, ਜਿਸ ਕਾਰਨ ਕਿਸਾਨਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਆਪਣੀਆਂ ਜ਼ਮੀਨਾਂ ਵਿਚ ਦਿਨ ਵੇਲੇ ਕੁਝ ਘੰਟੇ ਹੀ ਵਾਹੀ ਕਰਨ ਦਾ ਸਮਾਂ ਮਿਲਦਾ ਸੀ ਅਤੇ ਉਹ ਵੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਨਿਗਰਾਨੀ ਹੇਠ ਕੰਮ ਕਰਨਾ ਪੈਂਦਾ ਸੀ, ਜਿਸ ਕਾਰਨ ਕਿਸਾਨ ਆਪਣੀ ਜ਼ਮੀਨ ’ਤੇ ਲੋੜ ਅਨੁਸਾਰ ਮਿਹਨਤ ਨਹੀਂ ਕਰ ਸਕੇ।

PunjabKesari

ਕਿਸਾਨਾਂ ਨੂੰ ਅਜੇ ਵੀ ਘੱਟ ਸਮਾਂ ਮਿਲਦੈ

ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਜਿਨ੍ਹਾਂ ਕਿਸਾਨਾਂ ਕੋਲ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਹਨ, ਉਨ੍ਹਾਂ ਨੂੰ ਖੇਤੀ ਕੰਮਾਂ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਕੰਡਿਆਲੀ ਤਾਰ ਨੂੰ ਪਾਰ ਕਰਨ ਲਈ ਕਿਸਾਨ ਨੂੰ ਆਪਣਾ ਸ਼ਨਾਖਤੀ ਕਾਰਡ ਦਿਖਾ ਕੇ ਸੀਮਾ ਸੁਰੱਖਿਆ ਬਲ ਵੱਲੋਂ ਬਣਾਏ ਗੇਟ ਰਾਹੀਂ ਅੱਗੇ ਜਾਣਾ ਪੈਂਦਾ ਹੈ ਅਤੇ ਫਿਰ ਨਿਰਧਾਰਤ ਸਮੇਂ ਅੰਦਰ ਉਸੇ ਗੇਟ ਰਾਹੀਂ ਮੁੜਨਾ ਪੈਂਦਾ ਹੈ। ਇਸ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨ ਉੱਥੇ ਚੌਕਸੀ ਰੱਖਦੇ ਹਨ, ਜਿਸ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਲਈ ਲੋੜੀਂਦਾ ਸਮਾਂ ਨਹੀਂ ਦੇ ਪਾ ਰਹੇ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬੋਰੀ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼

ਜੰਗਲੀ ਜਾਨਵਰ ਕਿਸਾਨਾਂ ਦੀਆਂ ਫਸਲਾਂ ਦਾ ਕਰ ਰਹੇ ਨੁਕਸਾਨ

ਦੂਜੇ ਪਾਸੇ ਕੰਡਿਆਲੀ ਤਾਰ ਦੇ ਪਾਰ ਕਿਸੇ ਕਿਸਮ ਦੀ ਆਬਾਦੀ ਨਾ ਹੋਣ ਕਾਰਨ ਇੱਥੇ ਖੇਤੀ ਜ਼ਰੂਰ ਹੁੰਦੀ ਹੈ ਪਰ ਰਾਤ ਸਮੇਂ ਕਿਸਾਨ ਇਸ ਦੀ ਸੰਭਾਲ ਨਹੀਂ ਕਰ ਸਕਦੇ। ਪਾਕਿਸਤਾਨ ਦੀ ਸਰਹੱਦ ’ਤੇ ਕਈ ਕਿਲੋਮੀਟਰ ਤੱਕ ਸਰਕੰਡੇ ਹੋਣ ਕਾਰਨ ਇਨ੍ਹਾਂ ਸਰਕੰਡਿਆਂ ’ਚ ਕਈ ਤਰ੍ਹਾਂ ਦੇ ਜੰਗਲੀ ਜਾਨਵਰ ਪੈਦਾ ਹੋ ਗਏ ਹਨ, ਕਿਉਂਕਿ ਉਨ੍ਹਾਂ ਨੂੰ ਪਾਕਿਸਤਾਨ ਵਿਚ ਖਾਣ ਲਈ ਕੁਝ ਨਹੀਂ ਮਿਲਦਾ, ਉਹ ਭਾਰਤੀ ਸਰਹੱਦ ਵਿਚ ਦਾਖਲ ਹੋ ਕੇ ਭਾਰਤੀ ਕਿਸਾਨਾਂ ਦੀ ਖੇਤੀ ਤਬਾਹ ਕਰ ਦਿੰਦੇ ਹਨ, ਜਿਸ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਇਸ ਕਾਰਨ ਸਖ਼ਤ ਮਿਹਨਤ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਵਿਸ਼ੇਸ਼ ਲਾਭ ਨਹੀਂ ਮਿਲਦਾ।

ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

ਕੀ ਕਹਿੰਦੇ ਹਨ ਕਿਸਾਨ ਯੂਨੀਅਨ ਦੇ ਆਗੂ

ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਸਦੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ, ਤਰਲੋਕ ਸਿੰਘ ਬਹਿਰਾਮਪੁਰ, ਕਲਾਨੌਰ ਦੇ ਆਗੂ ਜਗਜੀਤ ਸਿੰਘ, ਗੁਰਨਾਮ ਸਿੰਘ ਸਾਬਕਾ ਸਰਪੰਚ ਆਦਿ ਨੇ ਦੱਸਿਆ ਕਿ ਪਿੰਡਾਂ ਦੇ ਕਿਸਾਨਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਕਈ ਤਰ੍ਹਾਂ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਵੀ ਦਰਿਆ ਦੇ ਪਾਰ ਵੱਸੇ ਇਲਾਕੇ ਦੇ ਲੋਕਾਂ ਨੂੰ ਆਉਣ ਜਾਣ ਦੇ ਲਈ ਦਰਿਆ ਤੇ ਮਕੌੜਾ ਪੱਤਣ ਤੇ ਸਥਾਈ ਪੁਲ ਦੀ ਮੰਗ ਦੇਸ਼ ਦੀ ਆਜ਼ਾਦੀ ਤੋਂ ਚੱਲ ਰਹੀ ਹੈ, ਇਸ ਤਰ੍ਹਾਂ ਖੇਤਾਂ ਨੂੰ ਜੰਗਲੀ ਜਾਨਵਰਾਂ ਤੋਂ ਬਚਾਉਣ ਦੇ ਲਈ ਕਿਸੇ ਤਰ੍ਹਾਂ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਨੇ ਕੰਡਿਆਲੀ ਤਾਰ ਦੇ ਪਾਰ ਜ਼ਮੀਨਾਂ ਤੇ ਕਿਸਾਨਾਂ ਨੂੰ ਦਿਨ ਰਾਤ ਕੰਮ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਰਨ ਨਾਲੇ ਵਿਚ ਸੁਧਾਰ ਦੇ ਲਈ ਸੰਘਰਸ਼ ਕਰ ਰਹੇ ਹਾਂ ਅਤੇ ਜਲਦੀ ਹੀ ਵਿਸ਼ਾਲ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News