ਕਰਜ਼ੇ ਦੇ ਭਾਰ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਖੇਤ 'ਚ ਕੰਮ ਕਰਦੇ ਕਿਸਾਨ ਦੀ ਮੌਤ

06/22/2020 1:46:45 PM

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਨੇੜਲੇ ਪਿੰਡ ਬਲਿਆਲ ਵਿਖੇ ਕਰਜ਼ੇ ਦੇ ਬੋਝ ਅਤੇ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੇ ਇਕ ਕਿਸਾਨ ਦੀ ਖੇਤ 'ਚ ਕੰਮ ਕਰਦੇ ਸਮੇਂ ਹਾਰਟ ਅਕੈਟ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਸਰਦਾਰਾ ਸਿੰਘ ਪੁੱਤਰ ਗੁਰਨਾਮ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਿਰ 25 ਲੱਖ ਰੁਪਏ ਦੇ ਕਰੀਬ ਬੈਂਕ ਦਾ ਕਰਜ਼ਾ ਹੈ ਅਤੇ ਹੁਣ ਉਸ ਦੀ ਭੈਣ ਦੇ ਵਿਆਹ ਨੂੰ ਲੈ ਕੇ ਅਤੇ ਘਰ 'ਚ ਆਰਥਿਕ ਤੰਗੀ ਦੇ ਕਾਰਨ ਉਸ ਦਾ ਪਿਤਾ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਉਸ ਦਾ ਪਿਤਾ ਬੀਤੀ ਰਾਤ ਖੇਤ ਮੋਟਰ ਚਲਾਉਣ ਲਈ ਗਿਆ ਸੀ ਅਤੇ ਜਦੋਂ ਸਵੇਰ ਤੱਕ ਉਹ ਘਰ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਖੇਤ ਜਾ ਕੇ ਦੇਖਿਆ ਤਾਂ ਉੱਥੇ ਉਨ੍ਹਾਂ ਦਾ ਪਿਤਾ ਖੇਤ 'ਚ ਡਿੱਗਿਆ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।ਉਨ੍ਹਾਂ ਦੱਸਿਆ ਕਿ ਕਰਜ਼ੇ ਦੇ ਭਾਰ ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਉਨ੍ਹਾਂ ਦੇ ਪਿਤਾ ਨੂੰ ਹਾਰਟ ਅਟੈਕ ਹੋਣ ਕਾਰਨ ਉਸ ਦੀ ਮੌਤ ਹੋ ਗਈ।


Shyna

Content Editor

Related News