ਫਿਰ ਆਈ ਮੰਦਭਾਗੀ ਖ਼ਬਰ, ਦਿੱਲੀ ਧਰਨੇ ਤੋਂ ਪਰਤੇ ਕਿਸਾਨ ਨਾਲ ਵਾਪਰ ਗਿਆ ਭਾਣਾ

Monday, Dec 21, 2020 - 08:53 PM (IST)

ਭਵਾਨੀਗੜ੍ਹ (ਵਿਕਾਸ, ਕਾਂਸਲ) : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚਲ ਰਹੇ ਸੰਘਰਸ਼ ’ਚ ਹਿੱਸਾ ਲੈਣ ਵਾਲੇ ਪਿੰਡ ਬਾਲਦ ਕਲ੍ਹਾਂ ਦੇ ਕਿਸਾਨ ਹਾਕਮ ਸਿੰਘ ਦੀ ਮੌਤ ਹੋ ਗਈ þ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲ੍ਹਾਂ ਨੇ ਦੱਸਿਆ ਕਿ ਹਾਕਮ ਸਿੰਘ ਪਹਿਲਾਂ ਸੰਗਰੂਰ ਵਿਖੇ ਰੇਵਲੇ ਸਟੇਸ਼ਨ ਉਪਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਿਲ ਰਿਹਾ ਅਤੇ ਫਿਰ 26 ਨਵੰਬਰ ਨੂੰ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਚਲਾ ਗਿਆ। ਜਿਥੇ ਬੀਤੇ ਦਿਨੀ ਠੰਡ ਲੱਗਣ ਕਾਰਨ ਉਹ ਬੀਮਾਰ ਹੋ ਗਿਆ ਅਤੇ ਕਿਸਾਨ ਆਗੂਆਂ ਨੇ ਉਸ ਦੀ ਹਾਲਤ ਜਿਆਦਾ ਵਿਗੜਦੀ ਦੇਖ ਇਲਾਜ਼ ਲਈ ਉਸ ਨੂੰ ਵਾਪਸ ਪਿੰਡ ਭੇਜ ਦਿੱਤਾ, ਜਿਥੇ ਬੀਤੀ ਸ਼ਾਮ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਕਮ ਸਿੰਘ ਦੀ ਪਤਨੀ ਦੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਗਈ ਸੀ, ਜਿਨ੍ਹਾਂ ਦੇ ਦੋ ਪੁੱਤਰ ਸਨ ਪਰ ਪੁੱਤਰਾਂ ਦੇ ਵਿਆਹ ਨਾ ਹੋਣ ਕਾਰਨ ਉਸ ਨੂੰ ਘਰ ਦੇ ਸਾਰੇ ਕੰਮ ਇਥੋਂ ਤੱਕ ਕੇ ਰੋਟੀ ਵਗੈਰਾ ਵੀ ਆਪ ਹੀ ਪਕਾਉਣੀ ਪੈਂਦੀ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤ ਕੇ ਨੌਜਵਾਨ ਕਿਸਾਨ ਤੇ ਰੱਸਾ-ਕੱਸੀ ਦੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ

ਆਗੂਆਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਸਿਹਤ ਖ਼ਰਾਬ ਹੋਣ ਕਾਰਨ ਹਾਕਮ ਸਿੰਘ ਆਪਣੇ ਪਿੰਡ ਬਾਲਦ ਕਲਾਂ ਆ ਗਿਆ ਸੀ ਤੇ ਬੀਤੀ ਸ਼ਾਮ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ ਜਿਸ ਕਰਕੇ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਇਸ ਮੌਕੇ ਆਗੂਆਂ ਨੇ ਹਾਕਮ ਸਿੰਘ ਨੂੰ ਕਿਸਾਨ ਮੋਰਚੇ ਦਾ ਸ਼ਹੀਦ ਐਲਾਨਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ’ਚ ਸੀ.ਆਰ. ਪੀ. ਐੱਫ. ਨਾਲ ਲੈ ਕੇ ਆਈ. ਟੀ. ਵਿਭਾਗ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News