ਦੁੱਖਦਾਇਕ ਖ਼ਬਰ: ਸੁਲਤਾਨਪੁਰ ਲੋਧੀ ''ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਦੀ ਹੋਈ ਮੌਤ

11/05/2020 1:33:49 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ 250 ਕਿਸਾਨ ਜਥੇਬੰਦੀਆਂ ਦੇ ਦੇਸ਼ ਵਿਆਪੀ ਚੱਕਾ ਜਾਮ ਕੀਤਾ ਗਿਆ ਹੈ। ਇਸੇ ਤਹਿਤ ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿਛਲੇ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਇਕ ਕਿਸਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਟਾਂਡਾ: ਦੁਕਾਨ 'ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ

ਮਿਲੀ ਜਾਣਕਾਰੀ ਮੁਤਾਬਕ ਖੇਤੀਬਾੜੀ ਕਾਨੂੰਨ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਸ਼ਾਹਕੋਟ-ਧਰਮਕੋਟ ਰੋਡ 'ਤੇ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨਾਲ ਰੋਸ ਧਰਨੇ 'ਤੇ ਬੈਠੇ ਗਰੀਬ ਕਿਸਾਨ ਕੇਹਰ ਸਿੰਘ ਪੁੱਤਰ ਹਰਦੀਪ ਸਿੰਘ ਨਿਵਾਸੀ ਪਿੰਡ ਜੀਂਦੜਾਂ (ਕਮਾਲਕੇ) ਦੀ ਵੀਰਵਾਰ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦੀ ਦੁੱਖਦਾਈ ਖਬਰ ਮਿਲੀ ਹੈ।

ਇਹ ਵੀ ਪੜ੍ਹੋ: ਅਗਵਾ ਕੀਤੇ ਬੱਚੇ ਦੀ ਮਿਲੀ ਲਾਸ਼ ਦੇ ਮਾਮਲੇ 'ਚ ਹੋਏ ਵੱਡੇ ਖ਼ੁਲਾਸੇ, ਕਰੋੜਾਂ ਦੀ ਪ੍ਰਾਪਰਟੀ ਕਰਕੇ ਕੀਤਾ ਕਤਲ

ਇਥੋਂ ਦੇ ਨਾਮਵਰ ਢਾਡੀ ਗਿਆਨੀ ਫੌਜਾ ਸਿੰਘ ਸਾਗਰ ਨੇ ਦੱਸਿਆ ਕਿ ਕਿਸਾਨ ਕੇਹਰ ਸਿੰਘ ਲਗਾਤਾਰ ਕਿਸਾਨ ਸ਼ੰਘਰਸ਼ ਚ ਰੋਜਾਨਾ ਯੋਗਦਾਨ ਪਾਉਂਦੇ ਹੋਏ ਟੋਲ ਪਲਾਜੇ 'ਤੇ ਧਰਨਾ ਦੇ ਰਿਹਾ ਸੀ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨਾਂ ਵਿਰੋਧੀ ਕਾਨੂੰਨ ਤੋਂ ਬੇਹੱਦ ਪਰੇਸ਼ਾਨ 'ਤੇ ਚਿੰਤਾ 'ਚ ਰਹਿੰਦਾ ਸੀ। ਉਨ੍ਹਾਂ ਦੀ ਬੇਵਕਤ ਮੌਤ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਕੋਲੋਂ 10 ਲੱਖ ਰੁਪਏ ਮੁਆਵਜਾ ਦੇਣ ਦੀ ਮੰਗ ਕੀਤੀ ਹੈ ।
ਇਹ ਵੀ ਪੜ੍ਹੋ: ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ

shivani attri

This news is Content Editor shivani attri