ਕਿਸਾਨਾਂ ਦਾ ਦਿੱਲੀ ਕੂਚ 'ਤੇ ਫ਼ੈਸਲਾ ਭਲਕੇ, 17 ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ

Monday, Jul 15, 2024 - 03:04 PM (IST)

ਕਿਸਾਨਾਂ ਦਾ ਦਿੱਲੀ ਕੂਚ 'ਤੇ ਫ਼ੈਸਲਾ ਭਲਕੇ, 17 ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ

ਚੰਡੀਗੜ੍ਹ (ਨਵਿੰਦਰ) : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਦੌਰਾਨ ਕੁੱਝ ਫ਼ੈਸਲੇ ਲਏ ਗਏ। 16 ਜੁਲਾਈ ਨੂੰ ਦੋਵੇਂ ਮੋਰਚੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਦਿੱਲੀ ਕੂਚ ਦੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਅੱਜ, ਅਗਲੀ ਰਣਨੀਤੀ 'ਤੇ ਹੋਵੇਗੀ ਚਰਚਾ

ਨੌਜਵਾਨ ਕਿਸਾਨ ਆਗੂ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੀ ਮੰਡੀ ’ਚ ਕਿਸਾਨ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਐੱਸ. ਪੀ. ਦਫ਼ਤਰ ਅੰਬਾਲਾ ਦਾ ਘਿਰਾਓ ਕਰਨਗੇ, ਜਦੋਂ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਹੋਵੇਗੀ। ਇਸ ਮੌਕੇ ਦੇਸ਼ ਭਰ ਦੀਆਂ 200 ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਹਿੱਸਾ ਲੈਣਗੇ।

ਇਹ ਵੀ ਪੜ੍ਹੋ : ਹੁੰਮਸ ਭਰੀ ਗਰਮੀ ਨੇ ਫਿਰ ਕੱਢੇ ਪੰਜਾਬੀਆਂ ਦੇ ਵੱਟ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ Update (ਵੀਡੀਓ)

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ’ਚ ‘ਦਿੱਲੀ ਕੂਚ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਇੰਦਰਜੀਤ ਕੋਟਬੁੱਢਾ, ਜਸਵਿੰਦਰ ਲੌਂਗੋਵਾਲ, ਲਖਵਿੰਦਰ ਸਿੰਘ ਔਲਖ, ਬਲਦੇਵ ਸਿੰਘ ਜੀਰਾ, ਸੁਖਜਿੰਦਰ ਸਿੰਘ ਖੋਸਾ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਕਾਕਾ ਸਿੰਘ ਕੋਟੜਾ, ਅਭਿਮੰਨਿਊ ਕੋਹਾੜ, ਗੁਰਦਾਸ ਲੱਕੜਵਾਲੀ, ਰਾਜਿੰਦਰ ਸਿੰਘ ਚਹਿਲ, ਗੁਰਿੰਦਰ ਸਿੰਘ ਭੰਗੂ, ਅਮਰਜੀਤ ਸਿੰਘ ਰੜਾ, ਹਰਸੁਲਿੰਦਰ ਸਿੰਘ, ਰਘੁਵੀਰ ਸਿੰਘ ਪੰਗਾਲਾ, ਗੁਰਨਾਮ ਸਿੰਘ, ਸ਼ੇਰਾ ਅਟਵਾਲ, ਸੰਦੀਪ ਸਿੰਘ, ਮਨਿੰਦਰ ਸਿੰਘ ਮਾਨ, ਬਚਿੱਤਰ ਸਿੰਘ ਕੋਟਲਾ ਆਦਿ ਕਿਸਾਨ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News