ਕਿਸਾਨਾਂ ਦਾ ਵੱਡਾ ਐਲਾਨ, ਫਗਵਾੜਾ ’ਚ ਦਿੱਲੀ-ਜਲੰਧਰ ਨੈਸ਼ਨਲ ਹਾਈਵੇ ਭਲਕੇ ਤੋਂ ਕਰਨਗੇ ਬੰਦ
Monday, Aug 08, 2022 - 02:26 AM (IST)
ਫਗਵਾੜਾ (ਜਲੋਟਾ, ਬਾਵਾ)-ਫਗਵਾੜਾ ਦੀ ਖੰਡ ਮਿੱਲ ਵੱਲ ਕਿਸਾਨਾਂ ਦੀ 72 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਸੋਮਵਾਰ ਸਵੇਰੇ 9 ਵਜੇ ਤੋਂ ਦਿੱਲੀ-ਜਲੰਧਰਨੈਸ਼ਨਲ ਹਾਈਵੇਅ ਨੂੰ ਫਗਵਾੜਾ ਦੇ ਸ਼ੂਗਰ ਮਿੱਲ ਚੌਕ ਤੋਂ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਇਸ ਧਰਨੇ ’ਚ ਐਂਬੂਲੈਂਸ, ਸਕੂਲੀ ਬੱਚਿਆਂ ਦੀਆਂ ਬੱਸਾਂ ਅਤੇ ਮਾਤਾ ਚਿੰਤਪੂਰਨੀ ਦੇ ਮੇਲੇ ਚੱਲ ਰਹੇ ਹਨ, ਉਸ ਦੀ ਸੰਗਤ ਨੂੰ ਲੰਘਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਗਈ ਪਰ ਉਨ੍ਹਾਂ ਵੱਲੋਂ ਵੀ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਰੋਸ ਵਜੋਂ ਸੋਮਵਾਰ ਸਵੇਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਫਗਵਾੜਾ ਪੁਲਸ ਵੱਲੋਂ ਵੀ ਟ੍ਰੈਫਿਕ ਨੂੰ ਡਾਈਵਰਟ ਕੀਤਾ ਗਿਆ ਹੈ ਅਤੇ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨੀਤੀ ਆਯੋਗ ਦੀ ਮੀਟਿੰਗ ਮਗਰੋਂ ਬੋਲੇ CM ਮਾਨ, ਕਿਹਾ-MSP ਕਮੇਟੀ ਦੇ ਪੁਨਰਗਠਨ ਦੀ ਕੀਤੀ ਮੰਗ