ਪਟਿਆਲਾ ''ਚ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ''ਚ ਇਕ ਕਿਸਾਨ ਬੇਹੋਸ਼, ਪੀ. ਜੀ. ਆਈ. ਕੀਤਾ ਰੈਫਰ

09/23/2017 4:17:40 PM

ਪਟਿਆਲਾ (ਇੰਦਰਜੀਤ ਬਕਸ਼ੀ) — ਪਟਿਆਲਾ 'ਚ ਚਲ ਰਹੇ ਕਿਸਾਨਾਂ ਦੇ ਧਰਨੇ 'ਚ ਇਕ ਕਿਸਾਨ ਦੇ ਬੇਹੋਸ਼ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਕਿਸਾਨ ਦੀ ਪਛਾਣ ਮੁਖਤਿਆਰ ਸਿੰਘ (60) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮੁਖਤਿਆਰ ਸਿੰਘ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਰਾਜਿੰਦਰ ਹਸਪਤਾਲ ਦੇ ਡਾਕਟਰ ਨੇ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ, ਉਥੇ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਧਰਨੇ ਵਾਲੇ ਸਥਾਨ 'ਤੇ ਫਰਸਟ ਐਡ ਦੀ ਸੁਵਿਧਾ ਮੁਹੱਈਆ ਨਹੀਂ ਕਰਵਾਈ ਗਈ।