ਅਹਿਮ ਖ਼ਬਰ: ਜਲੰਧਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਤੋਂ ਚੁੱਕਿਆ ਧਰਨਾ, ਨੈਸ਼ਨਲ ਹਾਈਵੇਅ ਅਜੇ ਵੀ ਜਾਮ

Friday, Nov 24, 2023 - 12:43 PM (IST)

ਜਲੰਧਰ (ਮਹੇਸ਼)- ਜਲੰਧਰ ਵਿਚ ਧਰਨੇ 'ਤੇ ਬੈਠੇ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਣ ਦਾ ਭਰੋਸਾ ਮਿਲਣ ਮਗਰੋਂ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਪਰ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਬੰਦ ਹੈ। ਕੱਲ੍ਹ ਤੋਂ ਬੰਦ ਪਈਆਂ ਟਰੇਨਾਂ ਕੁਝ ਸਮੇਂ ਵਿਚ ਸ਼ੁਰੂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਤੋਂ ਰੇਲਵੇ ਟਰੈਕ ਬੰਦ ਪਿਆ ਸੀ। ਟਰੈਕ ਬੰਦ ਹੋਣ ਕਾਰਨ ਅੱਜ ਕਰੀਬ 40 ਟਰੇਨਾਂ ਪ੍ਰਭਾਵਿਤ ਹੋਈਆਂ ਸਨ। ਇਨ੍ਹਾਂ ਵਿਚੋਂ 24 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਰੱਦ ਹੋਈਆਂ ਸਨ। 

ਇਹ ਵੀ ਪੜ੍ਹੋ: ਪਾਵਨ ਨਗਰੀ ’ਚ ਸਾਰਾ ਦਿਨ ਮਾਹੌਲ ਬਣਿਆ ਰਿਹਾ ਤਣਾਅਪੂਰਨ, ਗੁ. ਸ੍ਰੀ ਬੇਰ ਸਾਹਿਬ ਦੇ ਮਾਰਗ ਨੂੰ ਕੀਤਾ ਸੀਲ

PunjabKesari

ਅੱਜ ਕਿਸਾਨਾਂ ਦੇ ਧਰਨੇ ਦਾ ਚੌਥਾ ਦਿਨ ਹੈ। ਗੰਨੇ ਦਾ ਰੇਟ ਵਧਾਉਣ ਸਮੇਤ ਦੂਜੀਆਂ ਮੰਗਾਂ ਨੂੰ ਲੈ ਕੇ ਕਿਸਾਨ ਲੁਧਿਆਣਾ ਵੱਲ ਜਾਂਦੇ ਸਮੇਂ ਪੀ. ਏ. ਪੀ. ਚੌਂਕ ਤੋਂ ਕੁਝ ਦੂਰੀ 'ਤੇ ਧੰਨੋਵਾਲੀ ਵਿਚ ਨੈਸ਼ਨਲ ਹਾਈਵੇਅ ਨੂੰ ਬੰਦ ਕਰਕੇ ਬੈਠੇ ਹਨ। ਹਾਈਵੇਅ ਜਾਮ ਹੋਣ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਦੇਰ ਰਾਤ ਕਿਸਾਨਾਂ ਵੱਲੋਂ ਹਾਈਵੇਅ ਦੀ ਸਰਵਿਸ ਲੇਨ ਖੋਲ੍ਹ ਦਿੱਤੀ ਸੀ, ਜਿਸ ਤੋਂ ਬਾਅਦ ਟਰੈਫਿਕ ਸੁਚਾਰੂ ਢੰਗ ਨਾਲ ਚੱਲਣ ਲੱਗ ਗਿਆ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਕਾਰ ਤੇ ਆਟੋ ਦੀ ਜ਼ਬਰਦਸਤ ਟੱਕਰ, ਵਾਹਨਾਂ ਦੇ ਉੱਡੇ ਪਰਖੱਚੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News