ਡਿਪਟੀ ਕਮਿਸ਼ਨਰ ਤੇ SSP ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
Saturday, Oct 19, 2024 - 04:36 PM (IST)
ਸ੍ਰੀ ਮੁਕਤਸਰ ਸਾਹਿਬ (ਬਿਊਰੋ)- ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਜਿੱਥੇ ਸਿਵਲ ਪ੍ਰਸ਼ਾਸਨ, ਪੁਲਸ ਪ੍ਰਸ਼ਾਸਨ,ਖੇਤੀਬਾੜੀ ਅਤੇ ਹੋਰ ਵੱਖ-ਵੱਖ ਵਿਭਾਗਾਂ ਵਲੋਂ ਸਾਂਝੇ ਤੌਰ 'ਤੇ ਜਿ਼ਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਅਭਿਆਨ ਚਲਾਇਆ ਜਾ ਰਿਹਾ ਹੈ, ਉਥੇ ਹੀ ਡੀ. ਸੀ. ਅਤੇ ਐੱਸ. ਐੱਸ. ਪੀ. ਦੇ ਪਰਿਵਾਰਕ ਮੈਂਬਰਾਂ ਨਿਸ਼ਥਾ ਤ੍ਰਿਪਾਠੀ ਪ੍ਰੋਫ਼ੈਸਰ ਹਿਸਟਰੀ ਸਰਕਾਰੀ ਕਾਲਜ ਮੋਹਾਲੀ ਅਤੇ ਚੇਅਰਪਰਸ਼ਨ ਹਸਪਤਾਲ ਭਲਾਈ ਸੰਸਥਾ ਅਤੇ ਐੱਮ. ਐੱਨ. ਸੀ. ਦੇ ਉੱਚ ਅਧਿਕਾਰੀ ਸ੍ਰਿਸ਼ਟੀ ਗੁਪਤਾ ਵੱਲੋਂ ਵੀ ਅੱਜ ਸਕੂਲੀ ਬੱਚਿਆਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਗਰੂਕ ਕਰਦਿਆਂ ਆਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸ ਕੇ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕਰਨ ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਨੇ ਖੁਦ ਸਾਂਭਿਆ ਮੋਰਚਾ, 2 ਹਜ਼ਾਰ ਤੋਂ ਵੱਧ ਸ਼ਰਧਾਲੂ ਡਟੇ
ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਸ੍ਰੀ ਤੁਸ਼ਾਰ ਗੁਪਤਾ ਐੱਸ. ਐੱਸ. ਪੀ. ਨੇ ਅੱਜ ਥਾਂਦੇਵਾਲਾ, ਸੂਰੇਵਾਲਾ, ਹਰੀ ਕੇ ਕਲਾਂ, ਕਾਨਿਆਂਵਾਲੀ, ਗੁਲਾਬੇਵਾਲਾ ਅਤੇ ਰੋੜ੍ਹਾਂਵਾਲਾ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦਿਆਂ ਉਨ੍ਹਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵੀ ਉਤਸ਼ਾਹਤ ਅਤੇ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਬੰਧਤ ਪਿੰਡਾਂ ਦੇ ਕਲਸਟਰ ਅਤੇ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਲਗਾਤਾਰ ਪਿੰਡਾਂ ਵਿੱਚ ਹੀ ਰਹਿਣ ਅਤੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਤਕਨੀਕੀ ਮਦਦ ਕਰਵਾਉਣ ਦੇ ਨਾਲ ਨਾਲ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਵੀ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਕਰਨ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਦੇ ਜ਼ਰੂਰੀ ਪੌਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਦੇ ਨਾਲ ਹੀ ਪ੍ਰਦੂਸ਼ਣ ਹੋਣ ਨਾਲ ਮਨੁੱਖਾਂ ਨੂੰ ਅਨੇਕਾਂ ਬੀਮਾਰੀਆਂ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪਰਾਲੀ ਦਾ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪ੍ਰਬੰਧਨ ਕੀਤਾ ਜਾਵੇ ਤਾਂ ਬਿਹਤਰ ਹੋਵੇਗਾ। ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਉਨਤ ਕਿਸਾਨ ਨਾਂ ਦੀ ਮੋਬਾਇਲ ਐਪ ਬਣਾਈ ਗਈ ਹੈ, ਇਸ ਐਪ ਰਾਹੀਂ ਕਿਸਾਨ ਭਰਾ ਆਪਣੇ ਨੇੜੇ ਉਪਲੱਬਧ ਮਸ਼ੀਨਾਂ ਦੀ ਜਾਣਕਾਰੀ ਲੈਣ ਦੇ ਨਾਲ ਨਾਲ ਆਪਣੀ ਜਰੂਰਤ ਅਨੁਸਾਰ ਮਸ਼ੀਨਾਂ ਦੀ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਇਲ ਐਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ।
ਇਹ ਵੀ ਪੜ੍ਹੋ- ਪਿਓ-ਪੁੱਤ ਦਾ ਸ਼ਰਮਨਾਕ ਕਾਰਾ, ਸ੍ਰੀ ਸਾਹਿਬ ਤੇ ਪੇਚਕੱਸ ਨਾਲ ਵਾਰ ਕਰ ਗੁਆਂਢੀ ਦਾ ਕੀਤਾ ਕਤਲ
ਇਸ ਮੌਕੇ ਐੱਸ. ਐੱਸ. ਪੀ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਦੇ ਨਾਲ ਪੁਲਸ ਵਿਭਾਗ ਦੇ ਨੋਡਲ ਅਫ਼ਸਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ, ਜੋ ਅਗਜਣੀ ਦੀਆਂ ਘਟਨਾਵਾ ਨੂੰ ਰੋਕਣ ਵਿੱਚ ਪੂਰਾ ਸਹਿਯੋਗ ਕਰਨਗੇ। ਇਸ ਮੌਕੇ ਸੁਰਿੰਦਰ ਸਿੰਘ ਢਿਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਕੰਵਲਜੀਤ ਸਿੰਘ ਚਾਹਲ ਐੱਸ. ਪੀ, ਸ੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ