ਵੱਡੀ ਖ਼ਬਰ- CM ਮਾਨ ਦੇ ਦਖ਼ਲ ਤੋਂ ਬਾਅਦ ਕਿਸਾਨਾਂ ਨੇ ਖ਼ਤਮ ਕੀਤਾ 'ਰੇਲ ਰੋਕੋ' ਅੰਦੋਲਨ
Monday, May 20, 2024 - 07:58 PM (IST)
ਚੰਡੀਗੜ੍ਹ : ਟਰੇਨਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੇ 34 ਦਿਨਾਂ ਤੋਂ ਸ਼ੰਭੂ ਬਾਰਡਰ 'ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਖਲ ਤੋਂ ਬਾਅਦ ਕਿਸਾਨਾਂ ਨੇ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਪਿਛਲੇ ਮਹੀਨੇ 17 ਅਪ੍ਰੈਲ ਨੂੰ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ। ਹਰਿਆਣਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਇਸ ਧਰਨੇ ਦੀ ਸ਼ੁਰੂਆਤ ਕੀਤੀ ਸੀ। ਹਾਲਾਂਕਿ ਇਸ ਧਰਨੇ ਨੂੰ ਖ਼ਤਮ ਕਰਨ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਭਾਜਪਾ ਆਗੂਆਂ ਖ਼ਿਲਾਫ਼ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਪਹਿਲਾਂ ਵਾਂਗ ਹੀ ਜਾਰੀ ਰਹੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e