ਪੰਜਾਬ ਦੇ ਕਿਸਾਨਾਂ ਨੇ ਜਾਮ ਕਰ'ਤਾ ਰੇਲਵੇ ਟ੍ਰੈਕ
Tuesday, Mar 24, 2026 - 05:44 PM (IST)
ਜੈਤੀਪੁਰ (ਬਲਜੀਤ): ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ‘ਤੇ ਬੈਠ ਕੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਆਗੂ ਸਵਿੰਦਰ ਸਿੰਘ ਚਤਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਵਿੰਦਰ ਸਿੰਘ ਮਸਾਣੀਆਂ ਅਤੇ ਬਾਬਾ ਬੁੱਢਾ ਸਾਹਿਬ ਜੋਨ ਤੋਂ ਟੇਕ ਸਿੰਘ, ਝੰਡੇ ਰਮਦਾਸ, ਗੁਰੂ ਕਾ ਬਾਗ ਅਤੇ ਟੱਲੀ ਸਾਹਿਬ ਜੋਨਾਂ ਤੋਂ ਆਏ ਕਿਸਾਨ ਆਗੂਆਂ ਵੱਲੋਂ ਪਿੰਡ ਘਸੀਟਪੁਰ 'ਚ ਧਰਨਾ ਲਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਇਸ ਤੋਂ ਪਹਿਲਾਂ ਅੰਮ੍ਰਿਤਸਰ 'ਚ ਧਰਨੇ 'ਤੇ ਬੈਠੇ ਕੁਝ ਕਿਸਾਨਾਂ ਨੂੰ ਪੁਲਸ ਵੱਲੋਂ ਹਿਰਾਸਤ 'ਚ ਲਿਆ ਗਿਆ। ਜਿਸ ਦੇ ਬਾਵਜੂਦ ਵੀ ਕਿਸਾਨ ਧਰਨ 'ਤੇ ਬੈਠੇ ਡੱਟੇ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਕਿਸਾਨ ਮਜ਼ਬੂਰਨ ਸੜਕਾਂ ਅਤੇ ਰੇਲ ਮਾਰਗਾਂ ‘ਤੇ ਉਤਰਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
