ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਚਿਤਾਵਨੀ ਪੱਤਰ, ਕੀਤੀ ਇਹ ਮੰਗ

12/11/2022 6:19:43 PM

ਸ੍ਰੀ ਮੁਕਤਸਰ ਸਾਹਿਬ/ਬਾਦਲ (ਕੁਲਦੀਪ ਰਿਣੀ) : ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਚਿਤਾਵਨੀ ਪੱਤਰ ਸੌਂਪਿਆ ਹੈ। ਸੁਖਬੀਰ ਸਿੰਘ ਬਾਦਲ ਦੇ ਨਾਮ ਪੱਤਰ ਦਿੰਦਿਆਂ ਇਨ੍ਹਾਂ ਆਗੂਆਂ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿਚ ਕਿਸਾਨਾਂ ਨਾਲ ਸੰਬੰਧਤ ਮੁੱਦੇ ਚੁੱਕਣ ਲਈ ਆਖਿਆ। ਇਹ ਪੱਤਰ ਸੁਖਬੀਰ ਸਿੰਘ ਬਾਦਲ ਨੂੰ ਸੌਂਪਣ ਉਪਰੰਤ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਚਿਤਾਵਨੀ ਪੱਤਰ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ ਦਿੱਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਪੱਤਰ ਰਾਹੀਂ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਸੰਸਦ ਵਿਚ ਕਿਸਾਨਾਂ ਨਾਲ ਸੰਬੰਧਤ ਮੁੱਦੇ ਚੁੱਕਣ। 

ਇਹ ਵੀ ਪੜ੍ਹੋ : ਸਰਹਾਲੀ ਥਾਣੇ ਪਹੁੰਚੀ ਐੱਨ. ਆਈ. ਏ. ਦੀ ਟੀਮ, ਗੈਂਗਸਟਰ ਲੰਡਾ ਸਮੇਤ ਕਈ ਸ਼ੱਕੀ ਨਿਸ਼ਾਨੇ ’ਤੇ

ਕੇਂਦਰ ਸਰਕਾਰ ਨੇ ਜੋ ਵਾਅਦੇ ਕਿਸਾਨਾਂ ਨਾਲ ਕੀਤੇ ਸੀ ਜਿਸ ਵਿਚ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ, ਲਖੀਮਪੁਰ ਖੀਰੀ ਦੇ ਕਥਿਤ ਦੋਸ਼ੀਆਂ ਨੂੰ ਸ਼ਜਾਵਾਂ ਦੇਣ, ਐੱਮ. ਐੱਸ. ਪੀ. ਸਬੰਧੀ ਕਾਨੂੰਨ ਬਣਾਉਣ ਆਦਿ ਮੰਗਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਲਈ ਇਨ੍ਹਾਂ ਸੰਬੰਧੀ ਸੰਸਦ ’ਚ ਆਵਾਜ਼ ਚੁੱਕੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਇਹ ਮੰਗਾਂ ਸੰਸਦ ਵਿਚ ਚੁੱਕਣਗੇ।

ਇਹ ਵੀ ਪੜ੍ਹੋ : ਤਰਨਤਾਰਨ ਦੇ ਪੁਲਸ ਥਾਣੇ ’ਤੇ ਹੋਏ ਲਾਂਚਰ ਰਾਕਟ ਹਮਲੇ ’ਤੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News