ਕਿਸਾਨਾਂ 'ਤੇ ਹੋਏ ਤਸ਼ੱਦਦ 'ਤੇ ਭੜਕੀ ਹਰਸਿਮਰਤ ਬਾਦਲ, ਦਿੱਤਾ ਵੱਡਾ ਬਿਆਨ

11/26/2020 3:56:00 PM

ਅੰਮ੍ਰਿਤਸਰ : ਦਿੱਲੀ ਵਿਖੇ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਖ਼ਿਲਾਫ਼ ਹਰਿਆਣਾ ਸਰਕਾਰ ਵਲੋਂ ਵਰਤੀ ਗਈ ਸਖ਼ਤੀ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਅੰਨਦਾਤਾ ਦੀ ਆਵਾਜ਼ ਨੂੰ ਦਬਾਉਣਾ, ਉਸ 'ਤੇ ਪਾਣੀ ਦੀਆਂ ਬੁਛਾੜਾਂ ਕਰਨਾ, ਕਿਤੇ ਨਾ ਕਿਤੇ ਲੋਕਤੰਤਰ ਦੀ ਹੱਤਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਰਦੇਸ਼ ਦੇਣ ਕਿ ਕੇਂਦਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਜਾ ਰਹੇ ਕਿਸਾਨਾਂ ਨੂੰ ਉਹ ਲੰਘਣ ਦੇਣ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਭਰਾਵਾਂ ਦੇ ਹੱਕ 'ਚ ਉਨ੍ਹਾਂ ਨਾਲ ਪੂਰੀ ਤਰ੍ਹਾਂ ਏਕੇ ਦਾ ਪ੍ਰਗਟਾਵਾ ਕਰਦੀ ਹਾਂ। 

ਇਹ ਵੀ ਪੜ੍ਹੋ : ਨਵ-ਵਿਆਹੁਤਾ ਨੇ ਥਾਣਾ ਮੁਖੀ 'ਤੇ ਲਾਏ ਜਬਰ-ਜ਼ਿਨਾਹ ਦੇ ਦੋਸ਼, ਅੱਗਿਓਂ ਥਾਣਾ ਮੁਖੀ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ
PunjabKesariਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹਾਈ ਕੋਰਟ ਦਾ ਵੱਡਾ ਫ਼ੈਸਲਾ: ਬਾਲਗ ਕੁੜੀ ਆਪਣੀ ਮਰਜ਼ੀ ਨਾਲ ਵਿਆਹ ਕਰਾਉਣ ਲਈ ਅਜ਼ਾਦ


Baljeet Kaur

Content Editor

Related News