ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੀਟਿੰਗ, ਜਾਣੋ ਕੀ ਬੋਲੇ ਉਗਰਾਹਾਂ (ਵੀਡੀਓ)
Thursday, Dec 19, 2024 - 03:46 PM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਲ 2021 'ਚ ਜੋ ਖੇਤੀ ਕਾਨੂੰਨ ਕੇਂਦਰ ਵਲੋਂ ਵਾਪਸ ਲਏ ਗਏ ਸਨ, ਉਹ ਟੇਢੇ-ਮੇਢੇ ਢੰਗ ਨਾਲ ਖੇਤੀ ਮੰਡੀਕਰਨ ਨੀਤੀ ਦੇ ਖਰੜੇ 'ਚ ਸ਼ਾਮਲ ਕਰ ਦਿੱਤੇ ਗਏ ਹਨ, ਜਿਨ੍ਹਾਂ 'ਤੇ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਨਵੇਂ ਸਾਲ ਤੋਂ ਪਹਿਲਾਂ ਜਾਰੀ ਹੋਏ ਹੁਕਮ
ਉਨ੍ਹਾਂ ਕਿਹਾ ਕਿ ਅਸੀਂ ਖੇਤੀਬਾੜੀ ਮੰਤਰੀ ਨੂੰ ਦੱਸਿਆ ਹੈ ਕਿ ਇਹ ਕਾਨੂੰਨ ਕਿੰਨੇ ਖ਼ਤਰਨਾਕ ਹਨ। ਉਗਰਾਹਾਂ ਨੇ ਕਿਹਾ ਕਿ ਖੇਤੀਬਾੜੀ ਕਾਰਪੋਰੇਟ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਜੱਥੇਬੰਦੀਆਂ ਵਲੋਂ ਇਸ ਡਰਾਫਟ ਦਾ ਵਿਰੋਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਆਈ ਜ਼ਰੂਰੀ ਖ਼ਬਰ
ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਇਸ ਨੂੰ ਲੈ ਕੇ ਜਲਦੀ ਹੀ ਆਲ ਪਾਰਟੀ ਮੀਟਿੰਗ ਜਾਂ ਵਿਧਾਨ ਸਭਾ ਇਜਲਾਸ ਬੁਲਾਉਣ ਲਈ ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8