ਪੰਜਾਬ ਬੰਦ ਦੀਆਂ ਤਿਆਰੀਆਂ ਲਈ ਕਿਸਾਨਾਂ ਦੀ ਵਿਸ਼ਾਲ ਮੀਟਿੰਗ, ਕੀਤੀ ਇਹ ਅਪੀਲ
Monday, Dec 23, 2024 - 06:14 PM (IST)
ਗੁਰੂਹਰਸਹਾਏ (ਮਨਜੀਤ)-ਸ਼ੰਭੂ -ਖਨੌਰੀ ਬਾਰਡਰਾਂ ਤੇ ਮੋਰਚੇ ਦੇ ਲਾਈ ਬੈਠੇ ਕਿਸਾਨਾਂ ਮਜ਼ਦੂਰਾਂ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਕੀਮਤੀ ਜਿੰਦਗੀ ਬਚਾਉਣ ਲਈ ਸਮੁੱਚੇ ਪੰਜਾਬ ਵਾਸੀਆਂ ਦੀ ਸ਼ਮੂਲੀਅਤ ਵਾਲਾ ਪੰਜਾਬ ਬੰਦ ਕਰਨ ਦੀ ਅਪੀਲ ਕੀਤੀ ਗਈ। 30 ਦਸੰਬਰ ਦੇ ਬੰਦ ਦੀਆਂ ਤਿਆਰੀਆਂ ਲਈ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦੀ ਵਿਸ਼ਾਲ ਮੀਟਿੰਗ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ’ਚ ਗੁਰੂਦੁਆਰਾ ਪ੍ਰਗਟ ਸਾਹਿਬ ਵਿਖੇ ਹੋਏ।
ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸ਼ਭਰਾ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਆਖਿਆ ਕਿ ਸਮੁੱਚੇ ਲੋਕਾਂ ਦੀ ਰੋਜੀ ਰੋਟੀ ਬਚਾਉਣ ਲਈ ਪਿਛਲੇ 10 ਮਹੀਨੇ ਤੋਂ ਮੋਰਚਾ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਸਰਕਾਰ ਨੂੰ ਜਗਾਉਣ ਲਈ ਉੱਘੇ ਕਿਸਾਨ ਆਗੂ 28 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੌਰ ਵਿਚ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
ਕਿਸਾਨ ਆਗੂ ਨੂੰ ਬਚਾਉਣ ਤੇ ਆਪਣੀਆਂ ਮੰਗਾਂ ਮੰਨਵਾਉਣ ਲਈ ਮੋਦੀ ਸਰਕਾਰ ਨੂੰ ਜਗਾਉਣ ਲਈ 30 ਦਸੰਬਰ ਨੂੰ ਪੰਜਾਬ ਬੰਦ ਕਰਕੇ ਸਮੁੱਚੇ ਲੋਕਾਂ ਵੱਲੋਂ ਇਕਮੁਠੱਤਾ ਦਿਖਾਉਣ ਦੀ ਅਪੀਲ । ਇਸ ਮੌਕੇ ਮੰਗਲ ਸਿੰਘ, ਫੁੰਮਣ ਸਿੰਘ, ਭਗਵਾਨ ਸਿੰਘ, ਦੀਵਾਨ ਚੰਦ, ਅਵਤਾਰ ਸਿੰਘ, ਪ੍ਰੀਤਮ ਸਿੰਘ , ਸੁਖਦੇਵ ਸਿੰਘ, ਸਰਵਨ ਸਿੰਘ , ਦਰਬਾਰਾ ਸਿੰਘ, ਜਸਵਿੰਦਰ ਕੌਰ ਅਤੇ ਮਨਜੀਤ ਕੌਰ, ਮਹਿੰਦਰ ਕੌਰ ਆਦਿ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8