ਡੱਲੇਵਾਲ ਦੇ ਸਮਰਥਨ ''ਚ ਡੀ.ਸੀ. ਦਫ਼ਤਰ ਮੂਹਰੇ ਭੁੱਖ ਹੜਤਾਲ ''ਤੇ ਬੈਠੇ 100 ਕਿਸਾਨ

Wednesday, Mar 05, 2025 - 04:02 PM (IST)

ਡੱਲੇਵਾਲ ਦੇ ਸਮਰਥਨ ''ਚ ਡੀ.ਸੀ. ਦਫ਼ਤਰ ਮੂਹਰੇ ਭੁੱਖ ਹੜਤਾਲ ''ਤੇ ਬੈਠੇ 100 ਕਿਸਾਨ

ਗੁਰਦਾਸਪੁਰ (ਵਿਨੋਦ): ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਸੂਬਾ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿਸਾਨੀ ਮੰਗਾਂ ਨੂੰ ਲੈ ਕੇ ਖਨੋਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ, ਦੇ  ਸਮਰਥਨ ’ਚ ਅੱਜ ਗੁਰਦਾਸਪੁਰ ਦੇ ਡੀ.ਸੀ. ਦਫਤਰ ਅੱਗੇ 100 ਤੋਂ ਵੱਧ ਕਿਸਾਨਾਂ ਵੱਲੋਂ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ -  ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਵੀ ਸਮੂਹਿਕ ਛੁੱਟੀ ਦਾ ਐਲਾਨ

ਇਸ ਭੁੱਖ ਹੜਤਾਲ ’ਚ ਕਿਸਾਨ ਯੂਥ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਸ਼ਮੇਸ਼ਰ ਸਿੰਘ (ਸ਼ੇਰਾ ਅਠਵਾਲ), ਰਾਜਾ ਬੱਬੇਹਾਲੀ, ਲਵਪ੍ਰੀਤ ਲਵੀ, ਰਜਿੰਦਰ ਸਿੰਘ ਕੈਲੇ ਕਲਾਂ ,ਕਿਸਾਨ  ਜਵਾਨ ਭਲਾਈ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਆਗੂ ਹਰਦੇਵ ਸਿੰਘ ਚਿੱਟੀ , ਜਗੀਰ ਸਿੰਘ ਜੈਨਪੁਰ , ਕਿਰਪਾਲ ਸਿੰਘ, ਪ੍ਰਕਾਸ਼ ਸਿੰਘ ਹਰਮਨ ਦੀਪ , ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਹਰਦੋ ਝੰਡੇ, ਨਰਿੰਦਰ ਸਿੰਘ ਕੋਟਲਾ ਬੰਮਾ, ਹਰਪਾਲ ਸਿੰਘ, ਮੁਖਤਿਆਰ ਸਿੰਘ ਤੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਮੋਰਚਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ, ਰਣਧੀਰ ਸਿੰਘ ਘੁੰਮਣ, ਜਵਿੰਦਰ ਸਿੰਘ ਬਾਠ, ਮਲਕੀਤ ਸਿੰਘ ਕੰਗ ਆਦਿ ਇਸ ਭੁੱਖ ਹੜਤਾਲ ਵਿਚ ਸ਼ਾਮਲ ਰਹੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਇਸ ਮੌਕੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਇਹ ਧਰਨਾ ਖਨੋਰੀ ਬਾਰਡਰ ’ਤੇ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਅੱਜ 100 ਦਿਨ ਪੂਰੇ ਹੋ ਚੁੱਕੇ ਹਨ, ਪਰ ਅਜੇ ਤੱਕ ਕੇਂਦਰ ਸਰਕਾਰ ਉਨ੍ਹਾਂ ਨੂੰ ਮੀਟਿੰਗਾਂ ਦਾ ਸਮਾਂ ਨਹੀਂ ਦੇ ਰਹੀ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠੇ ਹੋਏ 100 ਦਿਨ ਪੂਰੇ ਹੋਣ ਤੋਂ ਬਾਅਦ ਉਨ੍ਹਾਂ ਦੀ ਹਮਾਇਤ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਇਹ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਸਮੇਤ ਮੁੱਖ ਮੰਗਾਂ ਹਨ ਕਿ ਐੱਮ.ਐੱਸ.ਪੀ ਤੇ ਕਾਨੂੰਨ ਬਣਾਕੇ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ਤੇ ਐੱਮ.ਐੱਸ.ਪੀ ਦਿੱਤੀ ਜਾਵੇ, ਕਿਸਾਨੀ ਮੋਰਚੇ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News