ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਲਈ ਤਿਆਰ 'ਕਿਸਾਨ', ਪੁਲਸ ਨੇ ਬੈਰੀਅਰ ਸਣੇ ਸੀਲ ਕੀਤੀਆਂ ਸੜਕਾਂ

Tuesday, May 17, 2022 - 01:55 PM (IST)

ਚੰਡੀਗੜ੍ਹ : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੰਗਲਵਾਰ ਨੂੰ ਇਕੱਠੀਆਂ ਹੋਈਆਂ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਲਈ ਗਈ ਹੈ। ਹਾਲਾਂਕਿ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਮੋਹਾਲੀ ਅਤੇ ਚੰਡੀਗੜ੍ਹ ਪੁਲਸ ਵੱਲੋਂ ਵਾਈ. ਪੀ. ਐੱਸ. ਚੌਂਕ ਨੇੜਲੇ ਚੰਡੀਗੜ੍ਹ-ਮੋਹਾਲੀ ਬੈਰੀਅਰ 'ਤੇ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਹੁਣ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵੱਲ ਵਧਣਗੇ।

ਇਹ ਵੀ ਪੜ੍ਹੋ : ਸਮਰਾਲਾ ਤੋਂ ਵੱਡੀ ਖ਼ਬਰ, ਨਿਹੰਗ ਸਿੰਘਾਂ ਨੇ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ 22 ਸਾਲਾਂ ਦਾ ਮੁੰਡਾ (ਤਸਵੀਰਾਂ)

ਇੱਥੇ ਵੱਡੀ ਗਿਣਤੀ 'ਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਵਾਟਰ ਕੈਨਨ ਦੇ ਨਾਲ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੋਹਾਲੀ ਅਤੇ ਚੰਡੀਗੜ੍ਹ ਨੂੰ ਜਾਣ ਵਾਲੇ ਕਈ ਹੋਰ ਰਸਤਿਆਂ 'ਤੇ ਵੀ ਪੁਲਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਇਸ ਕਾਰਨ ਚੰਡੀਗੜ੍ਹ ਤੋਂ ਮੋਹਾਲੀ ਜਾਂ ਮੋਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 3 ਦਰਜਨ ਥਾਣਿਆਂ ਦੀ ਬਿਜਲੀ ਹੋਵੇਗੀ ਗੁੱਲ, ਕੁਨੈਕਸ਼ਨ ਕੱਟਣ ਦੇ ਹੁਕਮ ਹੋਏ ਜਾਰੀ (ਵੀਡੀਓ)

ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੇ ਅਹੁਦੇਦਾਰਾਂ ਨੇ ਆਨਲਾਈਨ ਮੀਟਿੰਗ ਕਰ ਕੇ 17 ਮਈ ਮੰਗਲਵਾਰ ਤੋਂ ਕੀਤੇ ਜਾਣ ਵਾਲੇ ਚੰਡੀਗੜ੍ਹ ਟਰੈਕਟਰ ਮਾਰਚ ਅਤੇ ਅਤੇ ਇੱਥੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਨਹੀਂ ਹੋਈ ਮੀਟਿੰਗ
ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦੀ ਮੰਗਲਵਾਰ ਸਵੇਰੇ 11 ਵਜੇ ਬੈਠਕ ਤੈਅ ਕੀਤੀ ਗਈ ਸੀ, ਜਿਸ ਦੌਰਾਨ ਕਿਸਾਨਾਂ ਵੱਲੋਂ ਮੁੱਖ ਮੰਤਰੀ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਜਾਣੀਆਂ ਸਨ ਪਰ ਮੁੱਖ ਮੰਤਰੀ ਨਾਲ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ਰੱਦ ਹੋ ਗਈ ਹੈ। ਇਸ ਤੋਂ ਬਾਅਦ ਹੁਣ ਕਿਸਾਨਾਂ ਵੱਲੋਂ ਚੰਡੀਗੜ੍ਹ 'ਚ ਸਿੰਘੂ ਬਾਰਡਰ ਦੀ ਤਰ੍ਹਾਂ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News