ਲੁਧਿਆਣਾ 'ਚ ਕਿਸਾਨਾਂ ਨੇ ਰੱਦ ਕੀਤੀ 'ਸ਼ਾਨ-ਏ-ਪੰਜਾਬ' ਟਰੇਨ, ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕ ਪਰੇਸ਼ਾਨ
Thursday, Nov 23, 2023 - 01:08 PM (IST)
ਲੁਧਿਆਣਾ (ਵੈੱਬ ਡੈਸਕ, ਗੌਤਮ) : ਪੰਜਾਬ 'ਚ ਕਿਸਾਨਾਂ ਵੱਲੋਂ ਅੱਜ ਰੇਲਵੇ ਟਰੈਕਾਂ 'ਤੇ ਧਰਨੇ ਲਾਏ ਗਏ ਹਨ। ਇਸ ਦੇ ਮੱਦੇਨਜ਼ਰ ਟਰੇਨ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਧਰਨਾ ਲਾਇਆ ਹੋਇਆ ਹੈ।
ਇਸ ਦੌਰਾਨ ਲੁਧਿਆਣਾ 'ਚ ਦਿੱਲੀ ਤੋਂ ਪੁੱਜੀ ਸ਼ਾਨ-ਏ-ਪੰਜਾਬ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵੱਜੋਂ ਅੰਮ੍ਰਿਤਸਰ-ਜਲੰਧਰ ਜਾਣ ਵਾਲੇ ਯਾਤਰੀਆਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਡੇਂਗੂ ਮਗਰੋਂ ਹੁਣ ਚਿਕਨਗੁਨੀਆ ਦਾ ਕਹਿਰ
ਰੇਲਵੇ ਸਟੇਸ਼ਨ 'ਤੇ ਬਾਕੀ ਟਰੇਨਾਂ ਨੂੰ ਲੈ ਕੇ ਵੀ ਪੁੱਛਗਿੱਛ ਕੇਂਦਰ 'ਤੇ ਯਾਤਰੀਆਂ ਦੀ ਭਾਰੀ ਭੀੜ ਲੱਗੀ ਹੋਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8