ਮੋਹਾਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋਏ ਕਿਸਾਨ, ਮੁੱਖ ਮੰਤਰੀ ਨੂੰ ਸੌਂਪਣਗੇ ਮੰਗ ਪੱਤਰ

Thursday, Sep 21, 2017 - 02:44 PM (IST)

ਮੋਹਾਲੀ 'ਚ ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋਏ ਕਿਸਾਨ, ਮੁੱਖ ਮੰਤਰੀ ਨੂੰ ਸੌਂਪਣਗੇ ਮੰਗ ਪੱਤਰ

ਮੋਹਾਲੀ : ਭਾਰਤੀ ਕਿਸਾਨ ਯੂਨੀਅਨ ਰਾਜੋਵਾਲ ਦੀ ਅਗਵਾਈ 'ਚ ਪੰਜਾਬ ਦੇ ਹਜ਼ਾਰਾਂ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਇਕ ਵਿਸ਼ਾਲ ਰੋਸ ਮਾਰਚ ਚੰਡੀਗੜ੍ਹ ਵੱਲ ਕੱਢਿਆ। ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਮੰਗ ਕੀਤੀ ਅਤੇ ਹਥਕੜੀ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪੁਲਸ ਵਲੋਂ ਬੈਰੀਕੇਡਸ ਲਾਏ ਗਏ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਹ ਚੰਡੀਗੜ੍ਹ ਪਹੁੰਚਣ ਵਾਲੀਆਂ ਦੁੱਧ, ਸਬਜ਼ੀਆਂ ਦੀ ਸਪਲਾਈ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਸਬੰਧੀ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਲਈ ਇੱਥੇ ਇਕੱਠੇ ਹੋਏ ਹਨ।


Related News