ਅੰਮ੍ਰਿਤਸਰ, ਜਲੰਧਰ ਤੋਂ ਦਿੱਲੀ ਜਾਣ ਵਾਲੇ ਸਾਵਧਾਨ, ਕਿਸਾਨਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ

Friday, Sep 23, 2022 - 09:54 PM (IST)

ਜਲੰਧਰ : ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰੂਕਸ਼ੇਤਰ 'ਚ ਜ਼ਮੀਨਾਂ ਲੈਣ ਲਈ ਕਿਸਾਨ ਸੜਕਾਂ ’ਤੇ ਉਤਰ ਆਏ ਹਨ। ਉਨ੍ਹਾਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਨੂੰ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਜੀ.ਟੀ. ਰੋਡ ਜਾਮ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਟਰਾਂਸਪੋਰਟ ਵਿਭਾਗ ਦੀ ਲਾਪ੍ਰਵਾਹੀ, ਡਰਾਈਵਿੰਗ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਹੋਇਆ Expire

ਜਾਣਕਾਰੀ ਅਨੁਸਾਰ ਜਲੰਧਰ ਅਤੇ ਅੰਮ੍ਰਿਤਸਰ ਤੋਂ ਜਾਣ ਵਾਲੇ ਲੋਕਾਂ ਲਈ ਪੁਲਸ ਨੇ ਜੀ.ਟੀ. ਰੋਡ ਤੋਂ ਰੂਟ ਡਾਇਵਰਟ ਕਰ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ਾਹਬਾਦ ਵਿੱਚ ਜੀ.ਟੀ. ਰੋਡ ਜਾਮ ਕਰ ਦਿੱਤਾ ਹੈ। ਅੰਬਾਲਾ ਅਤੇ ਦਿੱਲੀ ਵੱਲ ਜਾਣ ਵਾਲੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਬੈਰੀਕੇਡ ਵੀ ਤੋੜ ਦਿੱਤੇ ਹਨ ਅਤੇ ਹੰਗਾਮਾ ਕੀਤਾ ਜਾ ਰਿਹਾ ਹੈ। ਮੌਕੇ 'ਤੇ ਭਾਰੀ ਪੁਲਸ ਬਲ ਤਾਇਨਾਤ ਹੈ। ਜਾਮ ਕਾਰਨ ਦੋਵੇਂ ਪਾਸੇ ਵਾਹਨ ਫਸ ਗਏ ਹਨ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਅੰਤਰਰਾਜੀ ਵਾਹਨ ਚੋਰ ਗਿਰੋਹ ਬੇਪਰਦ, 4 ਕਾਬੂ,15 ਲਗਜ਼ਰੀ ਕਾਰਾਂ ਬਰਾਮਦ, ਦੇਖੋ ਵੀਡੀਓ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News