ਕਿਸਾਨਾਂ ਨੇ ਰੇਲਵੇ ਟ੍ਰੈਕ ਕੀਤਾ ਜਾਮ, ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

09/23/2022 1:43:22 AM

ਮਾਨਸਾ (ਅਮਰਜੀਤ ਚਾਹਲ) : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀਰਵਾਰ ਪੰਜਾਬ ਭਰ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲ ਆਵਾਜਾਈ ਠੱਪ ਕੀਤੀ ਗਈ। ਮਾਨਸਾ ਵਿਖੇ ਵੀ ਕਿਸਾਨਾਂ ਨੇ ਦਿੱਲੀ-ਫਿਰੋਜ਼ਪੁਰ ਰੇਲਵੇ ਲਾਈਨ ਬੰਦ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਹਰ ਰੋਜ਼ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੇ VIP ਇਲਾਕੇ 'ਚ ਧਸੀ ਸੜਕ, ਨਿਗਮ ਪ੍ਰਸ਼ਾਸਨ ਤੇ ਠੇਕੇਦਾਰਾਂ ਦੀ ਖੁੱਲ੍ਹੀ ਪੋਲ

ਕਿਸਾਨ ਨੇਤਾਵਾਂ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਦਾ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਿਸਾਨਾਂ ਦਾ ਝੋਨਾ 68 ਮਣ ਐੱਮ.ਐੱਸ.ਪੀ. ਰੇਟ 'ਤੇ ਖਰੀਦਿਆ ਜਾਵੇਗਾ। ਦੂਸਰਾ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਪਰਾਲੀ ਫੂਕਣ ਵਾਲੇ ਕਿਸਾਨਾਂ ਖ਼ਿਲਾਫ਼ ਜੰਗ ਲੜੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਵੀ ਕਿਸਾਨ ਆਪਣੇ ਖੇਤ ਵਿੱਚ ਮਿੱਟੀ ਚੁੱਕਦਾ ਹੈ ਤਾਂ ਕਾਰਵਾਈ ਹੋਵੇਗੀ। ਪਿਛਲੇ ਸਾਲ ਨਰਮੇ ਖਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਕੁਝ ਕਿਸਾਨ ਵੀ ਰਹਿੰਦੇ ਹਨ ਤੇ ਮਜ਼ਦੂਰਾਂ ਨੂੰ ਇਕ ਅਠਿਆਨੀ ਵੀ ਨਹੀਂ ਦਿੱਤੀ ਗਈ। ਇਸ ਵਾਰ ਫਿਰ ਨਰਮੇ ਤੇ ਗੁਆਰੇ ਦੀ ਫ਼ਸਲ ਮਰ ਗਈ। ਅਜੇ ਤੱਕ ਗਿਰਦਾਵਰੀਆਂ ਨਹੀਂ ਹੋਈਆਂ। ਕਿਸਾਨਾਂ 'ਤੇ ਖੇਤ 'ਚੋਂ ਮਿੱਟੀ ਚੁੱਕਣ 'ਤੇ ਮਾਮਲੇ ਦਰਜ ਕਰ ਦਿੱਤੇ ਹਨ। ਪਾਣੀ ਗੰਧਲਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੂਲ ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਪਾਲ ਸਿੰਘ ਪੁਰੇਵਾਲ ਦਾ ਕੈਨੇਡਾ ’ਚ ਦਿਹਾਂਤ

ਫਿਰੋਜ਼ਪੁਰ ਜ਼ਿਲ੍ਹੇ 'ਚ ਇਕ ਸਰਾਬ ਦੀ ਫੈਕਟਰੀ ਲੱਗੀ ਹੈ, ਉਸ ਦੇ ਖ਼ਿਲਾਫ਼ ਮਹੀਨਾ ਹੋ ਗਿਆ ਹੈ ਮੋਰਚਾ ਲੱਗੇ ਨੂੰ, ਉਸ ਨੂੰ ਉਠਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਹੜਾ ਵੀ ਤਬਕਾ ਆਪਣੀਆਂ ਮੰਗਾਂ ਦੇ ਲਈ ਜਾਂਦਾ ਹੈ, ਬੇਸ਼ੱਕ ਉਹ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਚਾਹੇ, ਮੀਤ ਹੇਅਰ ਦੀ ਕੋਠੀ ਹੋਵੇ, ਉਥੇ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ ਤੇ ਬੀਤੇ ਕੱਲ੍ਹ ਵੀ ਲੜਕੇ-ਲੜਕੀਆਂ ਨੂੰ ਕੁੱਟਿਆ ਗਿਆ ਹੈ। ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਅੱਜ ਦਾ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News