ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮਿਲੇਗੀ ਨੌਕਰੀ, ਪ੍ਰਕਿਰਿਆ ਸ਼ੁਰੂ
Friday, Jul 23, 2021 - 06:23 PM (IST)
ਬਠਿੰਡਾ (ਵਰਮਾ): ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਪੰਜਾਬ ਸਰਕਾਰ ਵਲੋਂ ਨੌਕਰੀ ਦਿੱਤੀ ਜਾਵੇਗੀ। ਸਰਕਾਰ ਨੇ ਇਸਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਇਸ ਸਬੰਧ ਵਿਚ ਐੱਸ.ਡੀ.ਐੱਮ.ਬਠਿੰਡਾ, ਰਾਮਪੁਰਾ ਫੂਲ,ਤਲਵੰਡੀ ਸਾਬੋ ਅਤੇ ਮੌੜ ਨੂੰ ਪੱਤਰ ਭੇਜ ਕੇ ਸਬੰਧਤ ਕਿਸਾਨਾਂ ਦੀ ਜਾਣਕਾਰੀ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸਿੰਘੂ ਬਾਰਡਰ ਅਤੇ ਟਿਕਰੀ ਬਾਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਸ਼ਹੀਦ ਹੋਏ ਹਨ।
ਇਹ ਵੀ ਪੜ੍ਹੋ : ਮੋਗਾ ਬੱਸ ਹਾਦਸੇ ’ਚ ਪੀੜਤਾਂ ਨਾਲ ਕੈਪਟਨ ਨੇ ਜਤਾਇਆ ਦੁੱਖ, ਤੁਰੰਤ ਮੈਡੀਕਲ ਸੇਵਾਵਾਂ ਦਿੱਤੇ ਜਾਣ ਦੇ ਆਦੇਸ਼
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਕਤ ਕਿਸਾਨਾਂ ਦੇ ਪਰਿਵਾਰਾਂ ਦੇ ਇਕ ਇਕ ਮੈਂਬਰ ਨੂੰ ਗਰੁੱਪ ਸੀ ਅਤੇ ਗਰੁੱਪ ਡੀ ਦੇ ਤਹਿਤ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਇਸ ਸਬੰਧ ਵਿਚ ਵਿੱਤ ਕਮਿਸ਼ਨਰ ਮਾਲ ਵਲੋਂ ਬੀਤੀ 20 ਜੁਲਾਈ ਨੂੰ ਵੀਡੀਓ ਕਾਨਫਰੰਸ ਦੇ ਰਾਹੀਂ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਐੱਸ.ਡੀ.ਏਮਜ਼ ਨੂੰ ਸਬੰਧਤ ਨਿਰਦੇਸ਼ ਭੇਜ ਕੇ ਜ਼ਰੂਰੀ ਕਾਰਵਾਈ ਕਰਨ ਦੀਆ ਹਿਦਾਇਤਾਂ ਦਿੱਤੀਆ ਹਨ | ਉਨ੍ਹਾਂ ਕਿਸਾਨਾਂ ਦੀ ਇਕ ਸੂਚੀ ਵੀ ਨਾਲ ਭੇਜੀ ਹੈ ਅਤੇ ਉਕਤ ਕਿਸਾਨਾਂ ਦੇ ਪਰਿਵਾਰ ਦੇ ਨੌਕਰੀ ਲੈਣ ਦੇ ਇਛੁੱਕ ਉਮੀਦਵਾਰ ਦੇ ਜਾਣਕਾਰੀ ਹਾਸਲ ਕਰਨ ਅਤੇ ਅਗਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਉਮੀਦਾਰਵਾਰਾਂ ਨੂੰ ਕਿਸਾਨ ਦੀ ਮੌਤ ਦਾ ਸਰਟੀਫਿਕੇਟ, ਨੌਕਰੀ ਹਾਸਲ ਕਰਨ ਦੇ ਲਈ ਅਰਜ਼ੀਆਂ, ਇਨਕਮ ਸਬੰਧੀ ਦਸਤਾਵੇਜ, ਪਰੰਪਰਿਕ ਮੈਂਬਰ ਦਾ ਨੌਕਰੀ ਦੇਣ ਸਬੰਧੀ ਸਹੁੰ, ਨੌਕਰੀ ਹਾਸਲ ਕਰਨ ਵਾਲੇ ਮੈਂਬਰ ਦੀ ਯੋਗਤਾ ਦੇ ਦਸਤਾਵੇਜ ਆਦਿ ਇਕੱਠੇ ਕਰਕੇ ਉਨ੍ਹਾਂ ਦੀ ਅਗਲੀ ਕਾਰਵਾਈ ਦੇ ਲਈ ਭੇਜਿਆ ਜਾਵੇ ਤਾਂ ਜੋ ਸਬੰਧਤ ਲੋਕਾਂ ਨੂੰ ਜਲਦ ਤੋਂ ਜਲਦ ਨੌਕਰੀ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : ਮੀਂਹ ਦਾ ਪਾਣੀ ਬਣਿਆ ਕਾਲ, ਖੇਡਣ ਗਏ ਬੱਚੇ ਨੂੰ ਮਿਲੀ ਦਰਦਨਾਕ ਮੌਤ