ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਹੋਣਗੀਆਂ ਜਲ ਪ੍ਰਵਾਹ
Friday, Oct 22, 2021 - 12:29 PM (IST)
ਭਵਾਨੀਗੜ੍ਹ (ਵਿਕਾਸ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਭਵਾਨੀਗੜ੍ਹ ਦੀ ਮੀਟਿੰਗ ਟੋਲ ਪਲਾਜਾ ਕਾਲਾਝਾੜ ਵਿਖੇ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂ. ਪੀ. ਦੀ ਯੋਗੀ ਸਰਕਾਰ ਵੱਲੋਂ ਲਖੀਮਪੁਰ ਖਿਰੀ ਦੇ ਜਿਨ੍ਹਾਂ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਮਾਰ ਦਿੱਤਾ ਗਿਆ ਸੀ, ਉਨ੍ਹਾਂ ਦੀਆਂ ਅਸਥੀਆਂ ਜ਼ਿਲ੍ਹਾ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਜਿਸ ਸਬੰਧੀ ਕਿਸਾਨਾਂ ਦਾ ਕਾਫਲਾ ਸ਼ੁੱਕਰਵਾਰ ਨੂੰ ਟੋਲ ਪਲਾਜਾ ਕਾਲਾਝਾੜ ਤੋਂ ਸਵੇਰੇ 6 ਵਜੇ ਰਵਾਨਾ ਹੋਵੇਗਾ ਅਤੇ 23 ਤਾਰੀਖ ਨੂੰ ਠੇਕਾ ਮੁਲਾਜਮ ਸ਼ੰਘਰਸ ਮੋਰਚੇ ਦੀ ਹਮਾਇਤ ’ਤੇ ਵੱਡੀ ਗਿਣਤੀ ਵਿਚ ਕਿਸਾਨ ਜਾਣਗੇ ਅਤੇ ਹਰੇਕ ਐਤਵਾਰ ਦੀ ਤਰ੍ਹਾਂ 24 ਤਾਰੀਖ ਨੂੰ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਨੂੰ ਕੂਚ ਕਰਨਗੇ।
ਇਹ ਵੀ ਪੜ੍ਹੋ : ਸਿੱਧੂ 'ਤੇ ਮੁੜ ਅੱਗ ਬਬੂਲਾ ਹੋਏ ਕੈਪਟਨ, ਚੰਨੀ ਨੂੰ ਦੱਸਿਆ 'ਗੁੱਡ ਬੁਆਏ'
ਇਸ ਮੌਕੇ ਯੂਨੀਅਨ ਵੱਲੋਂ ਨਰਮੇ ਦੀ ਹੋਈ ਬਰਬਾਦੀ ਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਅੱਗੇ ਲਗਾਏ ਦਿਨ ਰਾਤ ਦੇ ਮੋਰਚੇ ਨੂੰ ਤਿੱਖਾ ਕਰਨ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ। ਮੀਟਿੰਗ 'ਚ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ ਜੱਟਾਂ, ਜਗਤਾਰ ਸਿੰਘ ਲੱਡੀ, ਕਰਮ ਚੰਦ ਪੰਨਵਾਂ, ਕਸ਼ਮੀਰ ਸਿੰਘ ਆਲੋਅਰਖ ਸਮੇਤ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਅਤੇ ਮਾਵਾਂ-ਭੈਣਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਬਠਿੰਡਾ ’ਚ ਵੱਡੀ ਵਾਰਦਾਤ: ਬੇਖ਼ੌਫ਼ ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ, ਗੈਂਗਵਾਰ ’ਚ ਇਕ ਦੀ ਮੌਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ