ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅੱਗੇ ਨਿਕਲੇ ਫੜਨਵੀਸ, ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ

06/24/2017 7:04:51 PM

ਜਲੰਧਰ— ਕਿਸਾਨੀ ਕਰਜ਼ੇ ਦੇ ਮਾਮਲੇ 'ਚ ਮਹਾਰਾਸ਼ਟਰ ਦੀ ਸਰਕਾਰ, ਪੰਜਾਬ ਦੀ ਸਰਕਾਰ ਨਾਲੋਂ ਕਿਤੇ ਅੱਗੇ ਨਿਕਲ ਗਈ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਸਾਨਾਂ ਦਾ 34 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਫੜਨਵੀਸ ਨੇ 1.5 ਲੱਖ ਤੱਕ ਦਾ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਦੇ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ੇ ਲਈ 1500 ਕਰੋੜ ਰੁਪਏ ਰਾਂਖਵੇਂ ਰੱਖੇ ਗਏ ਹਨ ਜਦਕਿ ਪੰਜਾਬ ਦੇ ਕਿਸਾਨਾਂ 'ਤੇ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਹੈ। ਉਂਝ ਸੱਤਾ 'ਚ ਆਉਣ ਤੋਂ ਪਹਿਲਾਂ ਚੋਣਾਂ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕਰਦੇ ਹੋਏ ਇਹ ਕਿਹਾ ਕਿ ਸੀ ਪੰਜਾਬ ਦੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਜਾਵੇਗਾ। ਕਰਜ਼ੇ ਹੇਠਾਂ ਦੱਬੇ ਕਿਸਾਨ ਰੋਜ਼ਾਨਾ ਖੁਦਕੁਸ਼ੀ ਦੇ ਵੱਲ ਤੁਰੇ ਹੋਏ ਹਨ। ਰੋਜ਼ਾਨਾ ਇਕ ਨਾ ਇਕ ਕਿਸਾਨ ਵੱਲੋਂ ਖੁਦਕੁਸ਼ੀ ਕੀਤੀ ਜਾ ਰਹੀ ਹੈ। ਸਵਾਲ ਇਹ ਉੱਠਦਾ ਹੈ ਕਿ ਆਖਿਰ ਕਦੋਂ ਤੱਕ ਕਰਜ਼ੇ ਦੀ ਮਾਰ ਝੇਲ ਰਹੇ ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾਣਗੀਆਂ। 

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਪਹਿਲਾਂ ਯੂ. ਪੀ. ਦੇ ਯੋਗੀ ਆਦਿਤਿਆ ਨਾਥ ਨੇ ਵੀ ਕਿ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ 1 ਲੱਖ ਤੱਕ ਦਾ ਕਰਜ਼ਾ ਮੁਆਫ ਕਰ ਚੁੱਕੇ ਹਨ